Punjab

ਬਰਗਾੜੀ ਗੋਲੀਕਾਂਡ ਮਾਮਲੇ ਦੀ ਜਾਂਚ ਹੁਣ ਪੰਜਾਬ ਸਰਕਾਰ ਦੀ ਵਿਸ਼ੇਸ਼ ਟੀਮ ਕਰੇਗੀ

ਬਰਗਾੜੀ ਗੋਲੀਕਾਂਡ ਮਾਮਲੇ ਦੀ ਜਾਂਚ ਹੁਣ ਪੰਜਾਬ ਸਰਕਾਰ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਕਰੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਾਮਲੇ ਵਿੱਚ ਨਾਮਜ਼ਦ ਪੁਲਿਸ ਅਫ਼ਸਰਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।

ਦੱਸ ਦਈਏ ਕਿ ਬਰਗਾੜੀ ਗੋਲੀਕਾਂਡ ਮਾਮਲੇ ‘ਚ ਨਾਮਜ਼ਦ ਪੁਲਿਸ ਅਫ਼ਸਰਾਂ ਨੇ ਜਸਟਿਸ ਰਾਜਨ ਗੁਪਤਾ ਦੀ ਕੋਰਟ ਦੇ ਆਦੇਸ਼ਾਂ ਨੂੰ ਡਿਵੀਜ਼ਨ ਬੈਂਚ ਵਿੱਚ ਚੁਣੌਤੀ ਦਿੱਤੀ ਸੀ। ਪੰਜਾਬ ਦੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਬਿਕਰਮ ਸਿੰਘ ਤੇ ਹੋਰ ਨਾਮਜ਼ਦ ਪੁਲਿਸ ਅਫ਼ਸਰਾਂ ਨੇ ਹਾਈ ਕੋਰਟ ਦਾ ਦਰਵਾਜਾ ਖੜਕਾਇਆ ਸੀ। ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਸੀ ਅਤੇ ਨਾਲ ਹੀ ਜਸਟਿਸ ਰਣਜੀਤ ਕਮਿਸ਼ਨ ਦੀਆਂ ਸਿਫਾਰਿਸ਼ਾਂ ਰੱਦ ਕਰਨ ਦੀ ਮੰਗ ਕੀਤੀ ਗਈ ਸੀ।

Related posts

Canada Pledges Crackdown on Student Visa Fraud Amid Indian Human Smuggling Allegations

Gagan Oberoi

ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਵਧਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣੋ ਕੀ ਕਿਹਾ ਪੈਟਰੋਲੀਅਮ ਮੰਤਰੀ ਨੇ

Gagan Oberoi

ਪੰਜਾਬ ‘ਚ ਇੱਕ ਹੋਰ ਨੌਜਵਾਨ ਨੇ PUBG ‘ਚ ਉਡਾਏ ਦਾਦੇ ਦੀ ਪੈਨਸ਼ਨ ਦੇ ਦੋ ਲੱਖ ਰੁਪਏ

Gagan Oberoi

Leave a Comment