ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਾਰੀਆਂ ਨਿੱਜੀ ਕੰਪਨੀਆਂ ਨੂੰ ਆਪਣੇ ਕਰਮਚਾਰੀਆਂ ਨੂੰ 31 ਮਾਰਚ ਤੱਕ ਘਰ ਤੋਂ ਕੰਮ ਕਰਨ ਦੀ ਆਗਿਆ ਦੇਣ ਦੀ ਸਲਾਹ ਦਿੱਤੀ ਗਈ ਹੈ। ਦਿੱਲੀ ਸਰਕਾਰ ਦੀ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ, “ਬਹੁ-ਰਾਸ਼ਟਰੀ ਆਈ.ਟੀ. ਕੰਪਨੀਆਂ, ਉਦਯੋਗਾਂ ਅਤੇ ਕਾਰਪੋਰੇਟ ਦਫਤਰਾਂ ਸਮੇਤ ਸਾਰੇ ਨਿੱਜੀ ਖੇਤਰ ਦੇ ਦਫਤਰ, ਜੋ ਕਿ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਸਥਿਤ ਹਨ, ਉਨ੍ਹਾਂ ਨੂੰ ਆਪਣੇ ਅਧਿਕਾਰੀ ਨੂੰ ਅਤੇ ਕਰਮਚਾਰੀਆਂ ਨੂੰ 31 ਮਾਰਚ 2020 ਤੱਕ ਘਰ ਤੋਂ ਕੰਮ ਕਰਨ ਦੀ ਆਗਿਆ ਦਿੱਤੀ ਜਾਵੇ।
ਦਿੱਲੀ ਦੇ ਸਿਹਤ ਮੰਤਰਾਲੇ ਦੁਆਰਾ ਜਾਰੀ ਇਸ ਸਲਾਹ ਵਿੱਚ ਆਮ ਲੋਕਾਂ ਨੂੰ ਇਹ ਵੀ ਸਲਾਹ ਦਿੱਤੀ ਗਈ ਹੈ ਕਿ ਲੋਕਾਂ ਨੂੰ ਘਰ ਵਿੱਚ ਹੀ ਰਹਿਣਾ ਚਾਹੀਦਾ ਹੈ, ਖ਼ਾਸਕਰ ਬਜ਼ੁਰਗ ਨਾਗਰਿਕ, ਉਹ ਲੋਕ ਜੋ ਸ਼ੂਗਰ, ਸਾਹ ਦੀ ਬਿਮਾਰੀ, ਦਿਲ ਦੀ ਬਿਮਾਰੀ ਆਦਿ ਤੋਂ ਪੀੜਤ ਹਨ ਜਾਂ ਗਰਭਵਤੀ ਔਰਤਾਂ ਹਨ ਜਾਂ ਬੱਚੇ ਹਨ। ਤੁਹਾਨੂੰ ਦੱਸ ਦੇਈਏ ਕਿ ਦਿੱਲੀ ਸਰਕਾਰ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਵੀ ‘ਵਰਕ ਫਰੋਮ ਹੋਮ’ ‘ਤੇ ਵਿਚਾਰ ਕਰ ਰਹੀ ਹੈ।
ਉਮੀਦ ਕੀਤੀ ਜਾ ਰਹੀ ਹੈ ਕਿ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਹ ਘੋਸ਼ਣਾ ਕਰ ਸਕਦੇ ਹਨ ਕਿ ਸਿਰਫ ਉਹ ਜਿਹੜੇ ਜ਼ਰੂਰੀ ਸੇਵਾ ਵਿਭਾਗ ਦੇ ਅਧਿਕਾਰੀ ਜਾਂ ਕਰਮਚਾਰੀ ਹਨ, ਉਨ੍ਹਾਂ ਨੂੰ ਦਫ਼ਤਰ ਬੁਲਾਇਆ ਜਾਵੇ ਅਤੇ ਬਾਕੀਆਂ ਨੂੰ ‘ਵਰਕ ਫਰੋਮ ਹੋਮ’ ਦੀ ਸੁਵਿਧਾ ਦਿੱਤੀ ਜਾਵੇ। ਵੀਰਵਾਰ ਸ਼ਾਮ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਦਿੱਲੀ ਦੇ ਉਪ ਰਾਜਪਾਲ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਰਮਿਆਨ ਕੋਰੋਨਾ ਵਾਇਰਸ ਬਾਰੇ ਹੋਈ ਮੁਲਾਕਾਤ ਤੋਂ ਬਾਅਦ ਇਹ ਅਪੀਲ ਕੀਤੀ।