Entertainment

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਸਮੇਤ 5 ਪੁਲਿਸ ਕਰਮੀਆਂ ਖ਼ਿਲਾਫ਼ ਕੇਸ ਦਰਜ, ਜਾਣੋਂ ਕੀ ਹੈ ਮਾਮਲਾ

ਚੰਡੀਗੜ੍ਹ: ਵਿਵਾਦਾਂ ‘ਚ ਘਿਰੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਖ਼ਿਲਾਫ਼ ਕਰਫਿਊ ਦੀ ਉਲੰਘਣਾ ਕਰਨ ਲਈ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਮਾਮਲੇ ‘ਚ ਇੱਕ ਡੀਐਸਪੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸੰਗਰੂਰ ‘ਚ ਇੱਕ ਸ਼ੂਟਿੰਗ ਰੇਂਜ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜ ਹੋਰ ਪੁਲਿਸ ਮੁਲਾਜ਼ਮਾਂ ਖਿਲਾਫ ਵੀ ਕੇਸ ਦਰਜ ਕੀਤਾ ਗਿਆ ਹੈ। ਇਹ ਪੁਲਿਸ ਮੁਲਾਜ਼ਮ ਕਥਿਤ ਤੌਰ ‘ਤੇ ਡੀਐਸਪੀ ਦੁਆਰਾ ਰੇਂਜ ‘ਚ ਤਾਇਨਾਤ ਸਨ।

ਵੀਡੀਓ ‘ਚ ਮੂਸੇਵਾਲਾ ਸ਼ੂਟਿੰਗ ਰੇਂਜ ‘ਚ ਸ਼ੂਟਿੰਗ ਕਰਦਾ ਦਿਖਾਈ ਦੇ ਰਿਹਾ ਹੈ। ਇਹ ਵੀਡਿਓ ਅਜਿਹੇ ਸਮੇਂ ਆਈ ਹੈ ਜਦੋਂ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਸੂਬੇ ‘ਚ ਲੌਕਡਾਊਨ ਲਾਗੂ ਹੈ।

ਇੱਕ ਪ੍ਰੈਸ ਬਿਆਨ ‘ਚ ਕਿਹਾ ਗਿਆ ਹੈ ਕਿ ਇਹ ਕਾਰਵਾਈ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਦਿਨਕਰ ਗੁਪਤਾ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ਹੈ। ਡੀਜੀਪੀ ਨੇ ਸੰਗਰੂਰ ਦੇ ਡੀਐਸਪੀ (ਹੈਡਕੁਆਟਰ) ਦਲਜੀਤ ਸਿੰਘ ਵਿਰਕ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਹਨ।

ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਧਨੌਲਾ ਥਾਣੇ ‘ਚ ਆਈਪੀਸੀ ਦੀ ਧਾਰਾ 188 ਅਤੇ ਆਪਦਾ ਪ੍ਰਬੰਧਨ ਐਕਟ ਦੀ ਧਾਰਾ 51 ਤਹਿਤ ਕੇਸ ਦਰਜ ਕੀਤਾ ਗਿਆ ਹੈ।

Related posts

Sharvari is back home after ‘Alpha’ schedule

Gagan Oberoi

The World’s Best-Selling Car Brands of 2024: Top 25 Rankings and Insights

Gagan Oberoi

ਰੌਸ਼ਨ ਪ੍ਰਿੰਸ ਦੇ ਨਿਰਦੇਸ਼ਨ ਵਾਲੀ ਪਹਿਲੀ ਪੰਜਾਬੀ ਫ਼ਿਲਮ ‘ਥਰਟੀਨ’ ਦੀ ਸ਼ੂਟਿੰਗ ਸ਼ੁਰੂ

Gagan Oberoi

Leave a Comment