ਕੈਲਗਰੀ, : ਏਅਰ ਕੈਨੇਡਾ ਵਲੋਂ ਮੁੜ 20,000 ਦੇ ਕਰੀਬ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਣ ਦੀ ਯੋਜਨਾ ਬਣਾਈ ਜਾ ਰਹੀ ਹੈ। ਏਅਰ ਕੈਨੇਡਾ ਦਾ ਕਹਿਣਾ ਹੈ ਕਿ ਕੋਵਿਡ-19 ਮਹਾਂਮਾਰੀ ਕਾਰਨ ਏਅਲਾਈਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ ਅਤੇ ਕੰਪਨੀ ਵੱਡੀ ਆਰਥਿਕ ਮੰਦੀ ਦਾ ਸਾਹਮਣਾ ਕਰ ਰਹੀ ਹੈ। 7 ਜੂਨ ਤੋਂ ਬਾਅਦ ਏਅਰ ਕੈਨੇਡਾ ਵਲੋਂ ਕਰਮਚਾਰੀਆਂ ਦੀ ਛਾਂਟੀ ਦਾ ਸਿਲਸਿਲਾ ਸ਼ੁਰੂ ਕੀਤਾ ਜਾ ਸਕਦਾ ਹੈ ਅਤੇ ਇਥੇ ਕੰਮ ਕਰਨਵਾਲੇ 38,000 ਕਰਮਚਾਰੀਆਂ ‘ਚੋਂ ਅੱਧ ਤੋਂ ਵੱਧ ‘ਤੇ ਇਸ ਦਾ ਪ੍ਰਭਾਵ ਪੈ ਸਕਦਾ ਹੈ। ਸ਼ੁੱਕਰਵਾਰ ਸ਼ਾਮ ਏਅਰ ਲਾਈਨ ਵਲੋਂ ਜਾਰੀ ਇੱਕ ਬਿਆਨ ‘ਚ ਕਿਹਾ ਗਿਆ ਹੈ ਕਿ ਕੰਪਨੀ ਨੂੰ ਇਸ ਮਹਾਂਮਾਰੀ ਦੌਰਾਨ ਪਏ ਘਾਟੇ ਨੂੰ ਪੂਰਾ ਕਰਨ ਲਈ ਮਜ਼ਬੂਰਨ ਅਜਿਹਾ ਕਰਨਾ ਪੈ ਰਿਹਾ ਹੈ ਅਤੇ ਕੰਪਨੀ ਨੂੰ 50 ਤੋਂ 60 ਫੀਸਦੀ ਕਰਮਚਾਰੀਆਂ ਦੀ ਛਾਂਟੀ ਕਰਨੀ ਪੈ ਸਕਦੀ ਹੈ।