International

ਪੰਜਾਬ ਸਰਕਾਰ ਵੱਲੋਂ ਐਨਆਰਆਈਜ਼ ਲਈ ਦਿੱਲੀ ਹਵਾਈ ਅੱਡੇ ‘ਤੇ ਸੁਵਿਧਾ ਕੇਂਦਰ ਸਥਾਪਤ

ਪੰਜਾਬ ਸਰਕਾਰ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ ਨਵੀਂ ਦਿੱਲੀ ਵਿਖੇ ਸੁਵਿਧਾ ਕੇਂਦਰ ਸਥਾਪਤ ਕੀਤਾ ਹੈ, ਜਿਸ ਨਾਲ ਵਿਸ਼ੇਸ਼ ਉਡਾਨਾਂ ਰਾਹੀਂ ਵਿਦੇਸ਼ਾਂ ਤੋਂ ਵਾਪਸ ਆ ਰਹੇ ਪੰਜਾਬੀਆਂ ਨੂੰ ਸੂਬੇ ਵਿੱਚ ਉਨ੍ਹਾਂ ਦੇ ਸਬੰਧਤ ਜ਼ਿਲ੍ਹਿਆਂ ‘ਚ ਭੇਜਣ ਲਈ ਮਦਦ ਕੀਤੀ ਜਾਵੇਗੀ ਜਿੱਥੇ ਉਨ੍ਹਾਂ ਨੂੰ ਸੰਸਥਾਗਤ ਏਕਾਂਤਵਾਸ ਵਿੱਚ ਰਹਿਣਾ ਪਵੇਗਾ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਸੁਵਿਧਾ ਕੇਂਦਰ ਵਿਖੇ ਆਵਾਜਾਈ ਦੀ ਸਹੂਲਤ ਦਾ ਬੰਦੋਬਸਤ ਕੀਤਾ ਗਿਆ ਤਾਂ ਕਿ ਵਿਦੇਸ਼ਾਂ ‘ਚ ਫਸੇ ਐਨ.ਆਰ.ਆਈਜ਼ ਅਤੇ ਪੰਜਾਬੀਆਂ ਦੀ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਿਆਂ ਵਿੱਚ ਸੁਖਾਲੀ ਵਾਪਸੀ ਨੂੰ ਯਕੀਨੀ ਬਣਾਇਆ ਜਾ ਸਕੇ ਜਿੱਥੇ ਉਨ੍ਹਾਂ ਨੂੰ 14 ਦਿਨਾਂ ਲਈ ਏਕਾਂਤਵਾਸ ਵਿੱਚ ਰਹਿਣ ਰੁਕਣਾ ਪਵੇਗਾ ਅਤੇ ਕੋਵਿਡ ਲਈ ਟੈਸਟ ਵੀ ਲਿਆ ਜਾਵੇਗਾ। ਜਿਨ੍ਹਾਂ ਵਿਅਕਤੀਆਂ ਦੇ ਟੈਸਟ ਨੈਗੇਟਿਵ ਪਾਏ ਜਾਣਗੇ, ਉਨ੍ਹਾਂ ਨੂੰ ਦੋ ਹੋਰ ਹਫਤਿਆਂ ਦੇ ਸਵੈ-ਏਕਾਂਤਵਾਸ ਲਈ ਘਰ ਭੇਜ ਦਿੱਤਾ ਜਾਵੇਗਾ ਜਦਕਿ ਪਾਜ਼ੇਟਿਵ ਪਾਏ ਜਾਣ ਵਾਲਿਆਂ ਨੂੰ ਦੇਖਭਾਲ/ਇਲਾਜ ਲਈ ਏਕਾਂਤਵਾਸ ਕੇਂਦਰਾਂ ਵਿੱਚ ਭੇਜ ਜਾਵੇਗਾ।
ਮੁੱਖ ਮੰਤਰੀ ਨੇ ਦੱਸਿਆ ਕਿ ‘ਵੰਦੇ ਮਾਤਰਮ ਮਿਸ਼ਨ’ ਤਹਿਤ 20,000 ਪੰਜਾਬੀਆਂ ਅਤੇ ਐਨ.ਆਰ.ਆਈਜ਼ ਦੀ ਘਰ ਵਾਪਸੀ ਦੀ ਉਮੀਦ ਹੈ ਅਤੇ ਇਨ੍ਹਾਂ ਵਿੱਚ ਬਹੁਤੇ ਉਡਾਨਾਂ ਰਾਹੀਂ ਨਵੀਂ ਦਿੱਲੀ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਹਵਾਈ ਅੱਡੇ ‘ਤੇ ਸਥਾਪਤ ਕੀਤਾ ਸੁਵਿਧਾ ਕੇਂਦਰ ਬਿਨਾਂ ਕਿਸੇ ਹਫੜਾ-ਦਫੜੀ ਜਾਂ ਦੁਬਿਧਾ ਤੋਂ ਬਿਹਤਰ ਤਾਲਮੇਲ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚੋਂ ਪੰਜਾਬ ਵਿੱਚ ਆਪਣੀਆਂ ਜੱਦੀ ਥਾਵਾਂ ‘ਤੇ ਵਾਪਸ ਆਉਣ ਲਈ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਦੀ ਸੁਰੱਖਿਅਤ ਵਾਪਸੀ ਲਈ ਵੱਖ-ਵੱਖ ਮੁਲਕਾਂ ਵਿੱਚ ਕੋਆਰਡੀਨੇਟਰ ਉਸੇ ਤਰਜ਼ ‘ਤੇ ਨਿਯੁਕਤ ਕੀਤੇ ਗਏ ਹਨ, ਜਿਸ ਤਰ੍ਹਾਂ ਉਨ੍ਹਾਂ ਦੀ ਸਰਕਾਰ ਵੱਲੋਂ ਵਿਸ਼ੇਸ਼ ਸ਼੍ਰਮਿਕ ਰੇਲਾਂ ਰਾਹੀਂ ਪਰਵਾਸੀ ਕਿਰਤੀਆਂ ਦੇ ਆਉਣ-ਜਾਣ ਦੀ ਸਹੂਲਤ ਲਈ ਨੋਡਲ ਅਫਸਰ ਨਿਯੁਕਤ ਕੀਤੇ ਗਏ ਹਨ।
ਪਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਦੇ ਏਕਾਂਤਵਾਸ ਲਈ ਸਬੰਧਤ ਜ਼ਿਲ੍ਹਿਆਂ ਦੇ ਹੋਟਲਾਂ ਅੰਦਰ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਜਿਹੜੇ ਵਿਦਿਆਰਥੀ ਅਤੇ ਪਰਵਾਸੀ ਹੋਟਲਾਂ ਦਾ ਖਰਚ ਨਹੀਂ ਚੁੱਕ ਸਕਦੇ, ਉਨ੍ਹਾਂ ਲਈ ਏਕਾਂਤਵਾਸ ਦੀ ਸੁਵਿਧਾ ਮੁਫਤ ਉਪਲਬਧ ਕਰਵਾਈ ਜਾਵੇਗੀ।

ਪਰਵਾਸੀ ਭਾਰਤੀ ਮਾਮਲਿਆਂ ਬਾਰੇ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਦੱਸਿਆ ਕਿ ਇੰਦਰਾ ਗਾਂਧੀ ਅੰਤਰ-ਰਾਸ਼ਟਰੀ ਏਅਰਪੋਰਟ ਵਿਖੇ ਸੁਵਿਧਾ ਕੇਂਦਰ ਦਿਨ ਦੇ 24 ਘੰਟੇ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਕੱਲ ਯੂ.ਐਸ.ਏ ਤੋਂ ਅੰਮ੍ਰਿਤਸਰ ਵਿਖੇ ਇਕ ਫਲਾਈਟ ਪੁੱਜੀ ਸੀ ਜਦੋਂਕਿ ਆਉਂਦੇ ਹਫਤੇ ਵਿਚ ਪਰਵਾਸੀ ਪੰਜਾਬੀਆਂ/ਐਨ.ਆਰ.ਆਈਜ਼ ਨੂੰ  ਲਿਆਉਣ ਲਈ ਦਿੱਲੀ ਅਤੇ ਅੰਮ੍ਰਿਤਸਰ ਵਿਖੇ ਕਈ ਫਲਾਈਟਾਂ ਪੁੱਜਣਗੀਆਂ। ਉਨ੍ਹਾਂ ਦੱਸਿਆ ਕਿ ਸੁਵਿਧਾ ਕੇਂਦਰ ਸੂਬੇ ਦੇ ਟਰਾਂਸਪੋਰਟ ਵਿਭਾਗ ਨਾਲ ਸੰਪਰਕ ਰੱਖ ਰਿਹਾ ਹੈ ਤਾਂ ਜੋ ਪੰਜਾਬ ਵਾਪਸ ਆਉਣ ਵਾਲੇ ਲੋਕਾਂ ਨੂੰ ਉਨ੍ਹਾਂ ਦੇ ਜੱਦੀ ਜ਼ਿਲ੍ਹਿਆਂ ਤਕ ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾ ਸਕੇ।

Related posts

Canadian ISIS Sniper Warns of Group’s Potential Resurgence Amid Legal and Ethical Dilemmas

Gagan Oberoi

ਡੋਨਾਲਡ ਟਰੰਪ ਨਹੀਂ ਆ ਸਕਦੇ ਦੁਬਾਰਾ ਟਵਿੱਟਰ ‘ਤੇ, ਮਸਕ ਦੀਆਂ ਸਾਰੀਆਂ ਕੋਸ਼ਿਸ਼ਾਂ ਹੋ ਰਹੀਆਂ ਅਸਫਲ

Gagan Oberoi

ਪਾਕਿਸਤਾਨ ਸਰਕਾਰ ਨੇ ਲਿਆ ਵੱਡਾ ਫ਼ੈਸਲਾ, 38 ਕਿਸਮ ਦੀਆਂ ਚੀਜ਼ਾਂ ਦੀ ਦਰਾਮਦ ‘ਤੇ ਲਾਈ ਰੋਕ

Gagan Oberoi

Leave a Comment