ਭਾਰਤ ‘ਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਸ ਦੇ ਨਾਲ ਹੀ ਮਾਮਲਿਆਂ ਜਾਂਚ ਦਾ ਦਾਇਰਾ ਵੀ ਤੇਜ਼ੀ ਨਾਲ ਵੱਧ ਰਿਹਾ ਹੈ। ਹੁਣ ਤਕ ਲਗਪਗ ਇਕ ਕਰੋੜ ਲੋਕਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਰੋਜ਼ਾਨਾ ਲਗਪਗ ਢਾਈ ਲੱਖ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਨਿਊਜ ਏਜੰਸੀ ਪੀਟੀਆਈ ਨੇ ਵਰਲਡੋਮੀਟਰ ਦੇ ਹਵਾਲੇ ਤੋਂ ਦੱਸਿਆ ਹੈ ਕਿ ਭਾਰਤ ਕੋਰੋਨਾ ਮਾਮਲਿਆਂ ‘ਚ ਤੀਜੇ ਸਥਾਨ ‘ਤੇ ਪਹੁੰਚ ਗਿਆ ਹੈ। ਹਾਲਾਂਕਿ ਸਿਹਤ ਮੰਤਰਾਲਾ ਦੇ ਅੰਕੜਿਆਂ ਮੁਤਾਬਕ ਸੰਕ੍ਰਮਿਤਾਂ ਦੇ ਮਾਮਲੇ ‘ਚ ਭਾਰਤ ਹਾਲੇ ਰੂਸ ਤੋਂ ਬਾਅਦ ਚੌਥੇ ਸਥਾਨ ‘ਤੇ ਹੈ। ਐਤਵਾਰ ਨੂੰ ਇਕ ਦਿਨ ‘ਚ ਰਿਕਾਰਡ 26 ਹਜ਼ਾਰ ਤੋਂ ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਕੋਰੋਨਾ ਸੰਕ੍ਰਮਿਤਾਂ ਦੀ ਗਿਣਤੀ ਵੱਧ ਕੇ 7 ਲੱਖ ਦੇ ਕਰੀਬ ਹੋ ਗਈ ਹੈ।
previous post