International

ਕੁਵੈਤ ਨੇ ਭਾਰਤ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ ’ਤੇ ਰੋਕ ਲਗਾਈ

ਦੁਬਈ- ਕੁਵੈਤ ਨੇ ਭਾਰਤ ਵਿੱਚ ਕਰੋਨਾ ਦੀ ਵਿਗੜ ਰਹੀ ਸਥਿਤੀ ਦੇ ਕਾਰਨ ਅਗਲੇ ਹੁਕਮਾਂ ਤੱਕ ਭਾਰਤ ਤੋਂ ਆਉਣ ਵਾਲੀਆਂ ਸਾਰੀਆਂ ਸਿੱਧੀਆਂ ਵਪਾਰਕ ਉਡਾਣਾਂ ਨੂੰ ਰੋਕ ਦਿੱਤਾ ਹੈ। ਇਹ ਕਦਮ ਸਿਹਤ ਅਧਿਕਾਰੀਆਂ ਦੀਆਂ ਹਦਾਇਤਾਂ ਤੋਂ ਬਾਅਦ ਆਇਆ ਹੈ। ਕੁਵੈਤ ਦੇ ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟੋਰੇਟ ਜਨਰਲ ਨੇ ਕਿਹਾ ਕਿ 24 ਅਪਰੈਲ ਤੋਂ ਭਾਰਤ ਤੋਂ ਆਉਣ ਵਾਲੀਆਂ ਸਾਰੀਆਂ ਸਿੱਧੀਆਂ ਵਪਾਰਕ ਉਡਾਣਾਂ ਨੂੰ ਮੁਅੱਤਲ ਕਰ ਦਿੱਤਾ ਹੈ। ਸਿੱਧੇ ਜਾਂ ਕਿਸੇ ਹੋਰ ਦੇਸ਼ ਰਾਹੀਂ ਭਾਰਤ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਨੂੰ ਉਦੋਂ ਤੱਕ ਪ੍ਰਵੇਸ਼ ਕਰਨ ਦੀ ਇਜਾਜ਼ਤ ਹੋਵੇਗੀ ਜੇ ਉਨ੍ਹਾਂ ਨੇ ਘੱਟੋ ਘੱਟ 14 ਦਿਨ ਭਾਰਤ ਤੋਂ ਬਾਹਰ ਗੁਜ਼ਾਰੇ ਹੋਣ।

Related posts

ਦੁਖਦਾਈ ਖ਼ਬਰ: ਸਰਦਾਰ ਪਿਆਰਾ ਸਿੰਘ ਜੀ ਅਕਾਲ ਚਲਾਣਾ ਕਰ ਗਏ, ਕੈਨੇਡਾ ਵਿਖੇ ਹੋਇਆ ਅੰਤਿਮ ਸੰਸਕਾਰ

Gagan Oberoi

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਧਰਨਾ ਲਾਇਆ

Gagan Oberoi

ਤਾਲਿਬਾਨ ਨੂੰ ਮਾਨਤਾ ਦੇਣ ਵਾਲੇ ਚੀਨ ਲਵੇਗਾ ਫੈਸਲਾ

Gagan Oberoi

Leave a Comment