ਨਕੋਦਰ/ਮਹਿਤਪੁਰ : ਪੰਜਾਬੀ ਗਾਇਕ ਇੰਦਰਜੀਤ ਨਿੱਕੂ ਜੋ ਕਿ ਇੱਕ ਲੰਬੇ ਸਮੇਂ ਤੋਂ ਆਪਣੀ ਗਾਇਕੀ ਦੇ ਨਾਲ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਰਹੇ ਨੇ। ਉਹ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੇ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਆਪਣੀ ਬੇਟੀ ਏਕਮ ਕੌਰ ਦੇ ਨਾਲ ਪਿਆਰੀ ਜਿਹੀ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕੈਪਸ਼ਨ ‘ਚ ਲਿਿਖਆ ਹੈ- ਜਿੰਨ੍ਹਾਂ ਨੂੰ ਰੱਬ ਨੇ ਧੀਆਂ ਦਿੱਤੀਆਂ ਨੇ, ਸਭ ਤੋਂ ਅਣਮੁੱਲੀ ਦਾਤ ਬਖ਼ਸ਼ੀ ਉਨ੍ਹਾਂ ਨੂੰ ਵਾਹਿਗੁਰੂ ਜੀ ਨੇ’ । ਪਿਉ-ਧੀ ਦੀ ਇਹ ਤਸਵੀਰ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ। ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਿਰਆ ਦੇ ਰਹੇ ਨੇ। ਜੇ ਗੱਲ ਕਰੀਏ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਨ੍ਹਾਂ ਨੇ ਯਾਦ, ਛੱਡਤਾ, ਜਿਸ ਦਿਨ ਦਾ ਸੋਹਣੀਏ ਨੀ, ਮੇਰੇ ਯਾਰ ਬੇਲੀ, ਨਾਂਅ, ਕਾਲਜ, ਦੁੱਖ, ਦੇਸੀ ਬੰਦੇ ਸਣੇ ਕਈ ਕਮਾਲ ਦੇ ਗੀਤਾਂ ਦੇ ਨਾਲ ਉਹ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ਚ ਵੀ ਐਕਟਿਵ ਨੇ। ਉਨ੍ਹਾਂ ਨੇ ਕਈ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ ਹੈ। ਇਸ ਤੋਂ ਇਲਾਵਾ ਟੀਵੀ ਦੇ ਕਈ ਰਿਆਲਟੀ ਸ਼ੋਅ ‘ਚ ਜੱਜ ਦੀ ਭੂਮਿਕਾ ਵੀ ਨਿਭਾ ਚੁੱਕੇ ਨੇ।