Punjab

ਅਮਰੀਕਾ ਤੋਂ ਵੈਕਸੀਨ ਮੰਗਵਾਏਗੀ ਐਸ. ਜੀ.ਪੀ.ਸੀ.

ਅੰਮ੍ਰਿਤਸਰ- ਕੋਰੋਨਾ ਮਹਾਮਾਰੀ ਦੌਰਾਨ ਆਕਸੀਜਨ ਦਾ ਲੰਗਰ ਲਗਾਉਣ ਤੋਂ ਬਾਅਦ ਐਸਜੀਪੀਸੀ ਨੇ ਲੋਕਾਂ ਨੂੰ ਮਹਾਮਾਰੀ ਤੋਂ ਬਚਾਉਣ ਦੇ ਲਈ ਅਮਰੀਕਾ ਤੋਂ ਵੈਕਸੀਨ ਮੰਗਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੇ। ਐਸਜੀਪੀਸੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਲੋਕਾਂ ਦੇ ਟੀਕਾਕਰਣ ਦੇ ਲਈ ਕਮੇਟੀ ਨੇ ਅਮਰੀਕਾ ਤੋਂ ਵੱਡੀ ਮਾਤਰਾ ਵਿਚ ਫਾਈਜ਼ਰ ਵੈਕਸੀਨ ਮੰਗਵਾਉਣ ਦੀ ਪਲਾਨਿੰਗ ਕੀਤੀ ਹੈ। ਇਸ ਦੀ ਮਨਜ਼ੂਰੀ ਲਈ ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਦੀ ਮਨਜ਼ੂਰੀ ਮਿਲਦੇ ਹੀ ਅਮਰੀਕਾ ਤੋਂ ਵੈਕਸੀਨ ਮੰਗਵਾ ਕੇ ਲੋਕਾਂ ਨੂੰ ਲਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਜਗੀਰ ਕੌਰ ਨੇ ਕਿਹਾ ਕਿ ਕਮੇਟੀ ਸੰਗਤ ਦੀ ਸੇਵਾ ਦੇ ਲਈ ਹਮੇਸ਼ਾ ਤਿਆਰ ਰਹਿੰਦੀ ਹੈ। ਆਕਸੀਜਨ ਦੀ ਕਿੱਲਤ ਹੁੰਦੇ ਹੀ ਕਮੇਟੀ ਨੇ ਆਕਸੀਜਨ ਪਲਾਂਟ ਸਥਾਪਤ ਕਰ ਦਿੱਤਾ ਤਾਕਿ ਕਮੇਟੀ ਦੇ ਹਸਪਤਾਲਾਂ ਵਿਚ ਭਰਤੀ ਮਰੀਜ਼ਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ।

Related posts

ਬਰਗਾੜੀ ਬੇਅਦਬੀ ਮਾਮਲੇ ‘ਚ ਡੇਰਾ ਮੁਖੀ ਰਾਮ ਰਹੀਮ ਨੂੰ ਮਿਲੀ ਰਾਹਤ, ਵਿਵਾਦਿਤ ਪੋਸਟਰ ਤੇ ਬੇਅਦਬੀ ਮਾਮਲਿਆਂ ‘ਚ ਮਿਲੀ ਜ਼ਮਾਨਤ

Gagan Oberoi

26 ਤੇ 27 ਦਸੰਬਰ ਨੂੰ ਪੰਜਾਬ ਵਿੱਚੋਂ 30 ਹਜ਼ਾਰ ਕਿਸਾਨ ਦਿੱਲੀ ਪਹੁੰਚਣਗੇ : ਉਗਰਾਹਾ

Gagan Oberoi

Statement by the Prime Minister to mark the New Year

Gagan Oberoi

Leave a Comment