ਨਵੀਂ ਦਿੱਲੀ- ਭਾਰਤੀ ਹਾਕੀ ਟੀਮ ਨੇ ਟੋਕੀਓ ਓਲੰਪਿਕਸ ਵਿੱਚ ਇਤਿਹਾਸ ਰਚਿਆ। 41 ਸਾਲਾਂ ਤੋਂ ਮੈਡਲ ਦੇ ਸੋਕੇ ਨੂੰ ਖਤਮ ਕਰਦੇ ਹੋਏ, ਟੀਮ ਨੇ ਕਾਂਸੀ ਦਾ ਤਗਮਾ ਜਿੱਤਿਆ ਹੈ। ਭਾਰਤੀ ਟੀਮ ਨੇ ਜਰਮਨੀ ਨੂੰ 5-4 ਨਾਲ ਹਰਾ ਕੇ ਮੈਡਲ ਜਿੱਤਿਆ। ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਨੇਤਾਵਾਂ ਨੇ ਹਾਕੀ ਟੀਮ ਦੀ ਇਸ ਸ਼ਾਨਦਾਰ ਜਿੱਤ ‘ਤੇ ਵਧਾਈ ਦਿੱਤੀ ਹੈ। ਹਾਕੀ ਟੀਮ ਨੂੰ ਵਧਾਈ ਦਿੰਦੇ ਹੋਏ ਪੀਐਮ ਮੋਦੀ ਨੇ ਟਵੀਟ ਕੀਤਾ, ‘ਇਤਿਹਾਸਕ! ਇੱਕ ਅਜਿਹਾ ਦਿਨ ਜੋ ਹਰ ਭਾਰਤੀਆਂ ਦੇ ਚੇਤਿਆਂ ਵਿੱਚ ਲਿਖਿਆ ਜਾਵੇਗਾ ਸਾਡੀ ਪੁਰਸ਼ ਹਾਕੀ ਟੀਮ ਨੂੰ ਕਾਂਸੀ ਦਾ ਤਗਮਾ ਜਿੱਤਣ ਲਈ ਵਧਾਈ। ਭਾਰਤ ਨੂੰ ਆਪਣੀ ਹਾਕੀ ਟੀਮ ‘ਤੇ ਮਾਣ ਹੈ। ਇਸ ਦੇ ਨਾਲ ਹੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵੀ ਭਾਰਤੀ ਟੀਮ ਨੂੰ ਜਿੱਤ ਲਈ ਵਧਾਈ ਦਿੱਤੀ ਹੈ। ਰਾਸ਼ਟਰਪਤੀ ਨੇ ਟਵੀਟ ਕੀਤਾ, “ਸਾਡੀ ਪੁਰਸ਼ ਹਾਕੀ ਟੀਮ ਨੂੰ 41 ਸਾਲਾਂ ਬਾਅਦ ਹਾਕੀ ਵਿੱਚ ਓਲੰਪਿਕ ਤਗਮਾ ਜਿੱਤਣ ਲਈ ਵਧਾਈ।” ਇਹ ਇਤਿਹਾਸਕ ਜਿੱਤ ਹਾਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ ਅਤੇ ਨੌਜਵਾਨਾਂ ਨੂੰ ਖੇਡਾਂ ਵਿੱਚ ਉੱਤਮ ਹੋਣ ਲਈ ਪ੍ਰੇਰਿਤ ਕਰੇਗੀ।
previous post