ਨਵੀਂ ਦਿੱਲੀ- ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਤੇ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਿਚਾਲੇ ਅੱਜ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਸਦ ਭਵਨ ਦੇ ਬਾਹਰ ਭੱਖਵੀਂ ਬਹਿਸ ਹੋਈ। ਦੋਹੇਂ ਸੰਸਦ ਮੈਂਬਰ ਖੇਤੀ ਕਾਨੂੰਨਾਂ ਖ਼ਿਲਾਫ਼ ਸੰਸਦ ਭਵਨ ਦੇ ਬਾਹਰ ਚੱਲ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਸਨ। ਇਸੇ ਦੌਰਾਨ ਇਨ੍ਹਾਂ ਬਿਲਾਂ ਦੇ ਸੰਸਦ ਵਿੱਚ ਪਾਸ ਹੋਣ ਦੇ ਮੁੱਦੇ ਨੂੰ ਲੈ ਕੇ ਸ੍ਰੀਮਤੀ ਬਾਦਲ ਤੇ ਸ੍ਰੀ ਬਿੱਟੂ ਵਿੱਚ ਬਹਿਸ ਸ਼ੁਰੂ ਹੋ ਗਈ। ਸ੍ਰੀ ਬਿੱਟੂ ਨੇ ਦੋਸ਼ ਲਗਾਇਆ ਕਿ ਜਦੋਂ ਖੇਤੀ ਬਿੱਲ ਸੰਸਦ ਵਿੱਚ ਪਾਸ ਹੋ ਰਹੇ ਸਨ ਤਾਂ ਅਕਾਲੀ ਦਲ ਕੈਬਨਿਟ ਦਾ ਹਿੱਸਾ ਸੀ ਤੇ ਬਿਲਾਂ ਨੂੰ ਪਾਸ ਕਰਨ ਵਿੱਚ ਮੋਦੀ ਸਰਕਾਰ ਦੀ ਹਮਾਇਤ ਕੀਤੀ ਗਈ। ਇਸ ਦੇ ਜਵਾਬ ਵਿੱਚ ਸ੍ਰੀਮਤੀ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਸੰਸਦ ਵਿੱਚੋਂ ਵਾਕਆਊਟ ਕਰ ਕੇ ਇਨ੍ਹਾਂ ਬਿਲਾਂ ਨੂੰ ਪਾਸ ਕਰਨ ਲਈ ਰਸਤਾ ਸਾਫ ਕਰ ਦਿੱਤਾ।
next post