ਰੂਸ ਤੇ ਯੂਕਰੇਨ ਵਿਚਾਲੇ ਪਿਛਲੇ 12 ਦਿਨਾਂ ਤੋਂ ਜੰਗ ਜਾਰੀ ਹੈ। ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਜੰਗ ਦਾ ਅਸਰ ਕੱਚੇ ਤੇਲ ਦੀਆਂ ਕੀਮਤਾਂ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਕੱਚੇ ਤੇਲ ਦੀਆਂ ਕੀਮਤਾਂ ਰਿਕਾਰਡ ਉਚਾਈ ‘ਤੇ ਪਹੁੰਚ ਗਈਆਂ ਹਨ। ਅਜਿਹੇ ‘ਚ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦਾ ਅਸਰ ਭਾਰਤ ‘ਚ ਵੀ ਦੇਖਣ ਨੂੰ ਮਿਲ ਸਕਦਾ ਹੈ।
ਕਿਹਾ ਜਾ ਰਿਹਾ ਹੈ ਕਿ ਪੰਜ ਰਾਜਾਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋ ਸਕਦਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦੀਆਂ ਅਟਕਲਾਂ ਦਰਮਿਆਨ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਵੱਡਾ ਬਿਆਨ ਦਿੱਤਾ ਹੈ।
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਤੇ ਪੈਟਰੋਲੀਅਮ ਮੰਤਰੀ ਨੇ ਕਿਹਾ
ਹਰਦੀਪ ਸਿੰਘ ਨੇ ਕਿਹਾ, ‘ਇਹ ਕਹਿਣਾ ਕਿ ਅਸੀਂ ਚੋਣਾਂ ਕਾਰਨ ਭਾਅ ਨਹੀਂ ਵਧਾਏ। ਅਜਿਹਾ ਕਹਿਣਾ ਗਲਤ ਹੋਵੇਗਾ। ਕੰਪਨੀਆਂ ਨੂੰ ਤੇਲ ਦੀਆਂ ਕੀਮਤਾਂ ਦਾ ਫੈਸਲਾ ਕਰਨਾ ਪੈਂਦਾ ਹੈ ਕਿਉਂਕਿ ਉਨ੍ਹਾਂ ਨੇ ਵੀ ਬਾਜ਼ਾਰ ਵਿਚ ਰਹਿਣਾ ਹੁੰਦਾ ਹੈ। ਤੇਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ਦੇ ਹਿਸਾਬ ਨਾਲ ਤੈਅ ਹੁੰਦੀਆਂ ਹਨ।
ਕਹਿਣ ਤੋਂ ਭਾਵ ਅਸੀਂ ਚੋਣਾਂ ਕਾਰਨ ਭਾਅ ਨਹੀਂ ਵਧਾਏ। ਅਜਿਹਾ ਕਹਿਣਾ ਗਲਤ ਹੋਵੇਗਾ। ਕੰਪਨੀਆਂ ਨੂੰ ਤੇਲ ਦੀਆਂ ਕੀਮਤਾਂ ਦਾ ਫੈਸਲਾ ਕਰਨਾ ਪੈਂਦਾ ਹੈ ਕਿਉਂਕਿ ਉਨ੍ਹਾਂ ਨੇ ਵੀ ਬਾਜ਼ਾਰ ਵਿਚ ਰਹਿਣਾ ਹੁੰਦਾ ਹੈ। ਤੇਲ ਦੀਆਂ ਕੀਮਤਾਂ ਕੌਮਾਂਤਰੀ ਮੰਡੀ ਦੇ ਹਿਸਾਬ ਨਾਲ ਤੈਅ ਹੁੰਦੀਆਂ ਹਨ: ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ
ਤੇਲ ਦੀ ਕਮੀ ਨਹੀਂ ਆਉਣ ਦੇਵਾਂਗੇ
ਪੁਰੀ ਨੇ ਅੱਗੇ ਕਿਹਾ ਕਿ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਕਾਰਨ ਅਸੀਂ ਭਾਰਤ ਵਿੱਚ ਤੇਲ ਦੀ ਕਮੀ ਨਹੀਂ ਆਉਣ ਦੇਵਾਂਗੇ। ਅਸੀਂ ਅੱਗੇ ਜੋ ਵੀ ਫੈਸਲਾ ਲਵਾਂਗੇ, ਅਸੀਂ ਆਪਣੇ ਨਾਗਰਿਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਲਵਾਂਗੇ।