ਵਿੱਚ 16 ਸਾਲਾ ਭਾਰਤੀ ਮੂਲ ਦੇ ਵਿਦਿਆਰਥੀ ਕਰਨਵੀਰ ਸਿੰਘ ਸਹੋਤਾ ਦਾ ਵਿਦਿਆਰਥੀਆਂ ਦੇ ਇੱਕ ਗਰੁੱਪ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਹਮਲੇ ਤੋਂ ਬਾਅਦ ਕਰਨਵੀਰ ਨੂੰ ਇੱਕ ਹਫ਼ਤੇ ਤੱਕ ਐਡਮੰਟਨ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਭਾਰਤੀ ਸਮੇਂ ਮੁਤਾਬਕ ਸ਼ਨੀਵਾਰ ਰਾਤ 9 ਵਜੇ ਉਸ ਦੀ ਮੌਤ ਹੋ ਗਈ।
ਮ੍ਰਿਤਕ ਕਰਨਵੀਰ ਦਾ ਪਿਤਾ ਸਤਨਾਮ ਸਿੰਘ ਸਹੋਤਾ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਬਸੀਆਂ ਦਾ ਰਹਿਣ ਵਾਲਾ ਹੈ। ਸਹੋਤਾ ਪਰਿਵਾਰ 18 ਸਾਲ ਪਹਿਲਾਂ ਕੈਨੇਡਾ ਜਾ ਕੇ ਵਸਿਆ ਸੀ। ਬੱਸੀਆਂ ‘ਚ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੂਰਾ ਪਿੰਡ ਸੋਗ ਵਿੱਚ ਡੁੱਬ ਗਿਆ ਹੈ। ਹੁਣ ਕਰਨਵੀਰ ਦੇ ਦਾਦਾ ਭਾਗ ਸਿੰਘ ਤੇ ਦਾਦੀ ਜਸਵਿੰਦਰ ਕੌਰ ਪਿੰਡ ਬਸੀਆਂ ਵਿੱਚ ਰਹਿੰਦੇ ਹਨ।
ਭਾਗ ਸਿੰਘ ਤੇ ਜਸਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪੋਤੇ ਕਰਨਵੀਰ ‘ਤੇ ਪਿਛਲੇ ਹਫ਼ਤੇ ਸਕੂਲ ਵਿੱਚ ਹੀ ਵਿਦਿਆਰਥੀਆਂ ਦੇ ਇੱਕ ਸਮੂਹ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਸੀ। ਇਹ ਹਮਲਾ ਪਛਾਣ ਨਾ ਹੋਣ ਕਾਰਨ ਕਿਸੇ ਹੋਰ ਦੇ ਭੁਲੇਖੇ ਵਿੱਚ ਕੀਤਾ ਗਿਆ ਹੈ। ਦਰਅਸਲ ਹਮਲਾਵਰ ਇਕ ਹੋਰ ਵਿਦਿਆਰਥੀ ਨੂੰ ਮਾਰਨ ਲਈ ਆਏ ਸਨ, ਜਿਸ ਦੀ ਦਿੱਖ ਉਸ ਦੇ ਪੋਤੇ ਕਰਨਵੀਰ ਨਾਲ ਮਿਲਦੀ-ਜੁਲਦੀ ਸੀ। ਹਮਲਾਵਰਾਂ ਵਿੱਚ ਭਾਰਤੀ ਮੂਲ ਦੇ 7 ਵਿਦਿਆਰਥੀ ਵੀ ਸਨ, ਜਿਨ੍ਹਾਂ ਨੂੰ ਕੈਨੇਡੀਅਨ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਪਰ ਉਨ੍ਹਾਂ ਦੀ ਪਛਾਣ ਜ਼ਾਹਰ ਨਹੀਂ ਕੀਤੀ ਗਈ ਹੈ।
ਮੁਲਜ਼ਮ ਵਿਦਿਆਰਥੀਆਂ ਨੇ ਪੁਲੀਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਮੰਨਿਆ ਹੈ ਕਿ ਉਨ੍ਹਾਂ ਦਾ ਕਰਨਵੀਰ ਨਾਲ ਕੋਈ ਝਗੜਾ ਨਹੀਂ ਸੀ। ਪਛਾਣ ਨਾ ਹੋਣ ਕਾਰਨ ਕਰਨਵੀਰ ਨਿਸ਼ਾਨਾ ਬਣ ਗਿਆ ਜਦੋਂਕਿ ਉਹ ਕਿਸੇ ਹੋਰ ਵਿਦਿਆਰਥੀ ਨੂੰ ਮਾਰਨ ਲਈ ਆਏ ਸਨ। ਦਾਦਾ ਭਾਗ ਸਿੰਘ ਤੇ ਦਾਦੀ ਜਸਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪੋਤਰੇ ਕਰਨਵੀਰ ਦਾ ਜਨਮ ਕੈਨੇਡਾ ਵਿੱਚ ਹੀ ਹੋਇਆ ਹੈ। ਕਰਨਵੀਰ ਪੜ੍ਹਾਈ ਤੇ ਖੇਡਾਂ ਦੇ ਖੇਤਰ ਵਿੱਚ ਬਹੁਤ ਅੱਗੇ ਸੀ। ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਕਰਨਵੀਰ ਬਹੁਤ ਹੀ ਸ਼ਾਂਤ ਸੁਭਾਅ ਦਾ ਸੀ। ਇਸ ਘਟਨਾ ਨੂੰ ਲੈ ਕੇ ਕੈਨੇਡਾ ਦੇ ਪੰਜਾਬੀ ਭਾਈਚਾਰੇ ਵਿਚ ਵੀ ਭਾਰੀ ਰੋਸ ਪਾਇਆ ਜਾ ਰਿਹਾ ਹੈ।