National

ਪ੍ਰਧਾਨ ਮੰਤਰੀ ਮੋਦੀ ਨੇ ਈਦ-ਉਲ-ਫ਼ਿਤਰ ’ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ, ਕਿਹਾ- ਸਮਾਜ ’ਚ ਏਕਤਾ ਤੇ ਭਾਈਚਾਰੇ ਦੀ ਵਧਾਓ ਭਾਵਨਾ

 ਮੰਗਲਵਾਰ ਨੂੰ ਚੰਨ ਨਜ਼ਰ ਆਉਣ ਨਾਲ ਦੇਸ਼ ਭਰ ’ਚ ਈਦ-ਉਲ-ਫ਼ਿਤਰ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਰਮਜਾਨ ਦੌਰਾਨ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਮਨਾਇਆ ਜਾਣ ਪਾਕਿ ਮਹੀਨੇ ਦੇ ਰੋਜ਼ਿਆਂ ਦੀ ਸਮਾਪਤੀ ਹੋ ਗਈ ਹੈ ਅਤੇ ਇਸ ਨਾਲ ਹੀ ਦੇਸਸ਼ ਭਰ ’ਚ ਈਦ ਦਾ ਜਸ਼ਨ ਸ਼ੁਰੂ ਹੋ ਗਿਆ ਹੈ। ਇਸ ਸਾਲ ਇਹ ਤਿਉਹਾਰ 3 ਮਈ ਨੂੰ ਆਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਦ-ਉਲ-ਫ਼ਿਤਰ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਉਮੀਦ ਪ੍ਰਗਟਾਈ ਕਿ ਇਹ ਸ਼ੁੱਭ ਅਵਸਰ ਦੇਸ਼ ’ਚ ਏਕਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਵਧਾਏਗਾ।

ਪੀਐੱਮ ਮੋਦੀ ਨੇ ਟਵੀਟ ਕਰ ਕੇ ਦਿੱਤੀਆਂ ਸ਼ੁੱਭਕਾਮਨਾਵਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਅਧਿਕਾਰਤ ਟਵਿੱਟਰ ਤੋਂ ਟਵੀਟ ਕਰਦਿਆਂ ਕਿਹਾ ਕਿ ‘ਈਦ-ਉਲ-ਫ਼ਿਤਰ ਦੀਆਂ ਮੁਬਾਰਕਾਂ। ਇਹ ਸ਼ੁੱਭ ਅਵਸਰ ਸਾਡੇ ਸਮਾਜ ’ਚ ਏਕਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਵਧਾਏ। ਸਾਰਿਆਂ ਨੂੰ ਚੰਗੀ ਸਿਹਤ ਤੇ ਖ਼ੁਸ਼ਹਾਲੀ ਦੀ ਦਾ ਆਸ਼ੀਰਵਾਦ ਮਿਲੇ।

ਈਦ-ਉਲ-ਫ਼ਿਤਰ

ਈਦ ਦਾ ਤਿਉਹਾਰ ਮੁਸਲਿਮ ਭਾਈਚਾਰੇ ਦੇ ਲੋਕਾਂ ਲਈ ਵੱਡਾ ਤਿਉਹਾਰ ਹੈ। ਰਮਜਾਨ ਦੇ ਪਵਿੱਤਰ ਮਹੀਨੇ ਵਿਚ ਰੋਜ਼ੇ ਰੱਖਣ ਤੋਂ ਬਾਅਦ ਈਦ-ਉਲ-ਫ਼ਿਤਰ ਭਾਈਚਾਰੇ ਅਤੇ ਸ਼ਾਂਤੀ ਦਾ ਸੰਦੇਸ਼ ਲੈ ਕੇ ਆਉਂਦੀ ਹੈ। ਇਸ ਦਿਨ ਮੁਸਲਿਮ ਭਾਈਚਾਰੇ ਦੇ ਲੋਕ ਸਵੇਰੇ ਨਮਾਜ਼ ਅਦਾ ਕਰਦੇ ਹਨ, ਜਿਸ ਤੋਂ ਬਾਅਦ ਉਹ ਖਜ਼ੂਰ ਖਾਂਦੇ ਹਨ ਅਤੇ ਇਕ-ਦੂਜੇ ਨੂੰ ਗਲੇ ਮਿਲ ਕੇ ਈਦ ਦੀ ਵਧਾਈ ਦਿੰਦੇ ਹਨ। ਇਸ ਦੇ ਨਾਲ ਹੀ ਮਿੱਠੀਆਂ ਸੇਵੀਆਂ ਦੇ ਨਾਲ ਨਾਲ ਵੱਖ-ਵੱਖ ਤਰ੍ਹਾਂ ਦੇ ਪਕਵਾਨ ਬਣਾਏ ਜਾਂਦੇ ਹਨ।

Related posts

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਧਰਨਾ ਲਾਇਆ

Gagan Oberoi

ਦਿੱਲੀ ਦੌਰੇ ’ਤੇ ਆਏ ਸੀਐੱਮ ਭਗਵੰਤ ਮਾਨ ਦਾ ਐਲਾਨ, ਪੰਜਾਬ ’ਚ ਲਾਗੂ ਹੋਵੇਗਾ ‘ਦਿੱਲੀ ਮਾਡਲ’

Gagan Oberoi

Statement by the Prime Minister to mark the New Year

Gagan Oberoi

Leave a Comment