ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ (Dharmendra Pradhan) ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ (Punjab University, Chandigarh) ਦੇ ਸਰੂਪ ਵਿਚ ਕਿਸੇ ਤਰ੍ਹਾਂ ਦੇ ਬਦਲਾਅ ਨੂੰ ਰੋਕਣ ਲਈ ਦਖ਼ਲ ਦੇਣ ਦੀ ਮੰਗ ਕੀਤੀ ਹੈ।
ਅਮਿਤ ਸ਼ਾ
ਮੁੱਖ ਮੰਤਰੀ ਨੇ ਦੋਵਾਂ ਨੇਤਾਵਾਂ ਨੂੰ ਦੱਸਿਆ ਕਿ ਸੂਬਾ ਸਰਕਾਰ ਯੂਨੀਵਰਸਿਟੀ ਦੇ ਸਰੂਪ ਵਿਚ ਕੋਈ ਵੀ ਬਦਲਾਅ ਨਹੀਂ ਚਾਹੇਗੀ ਕਿਉਂ ਜੋ ਇਸ ਸੰਸਥਾ ਦੀ ਇਤਿਹਾਸਕ, ਸੱਭਿਆਚਾਰਕ ਅਤੇ ਸੂਬਾਈ ਅਹਿਮੀਅਤ ਦੇ ਮੱਦੇਨਜ਼ਰ ਪੰਜਾਬ ਦੇ ਲੋਕਾਂ ਨਾਲ ਇਸ ਦੀ ਦਿਲੀ ਅਤੇ ਜਜ਼ਬਾਤੀ ਸਾਂਝ ਹੈ। ਉਨ੍ਹਾਂ ਨੇ ਦੁੱਖ ਜ਼ਾਹਰ ਕੀਤਾ ਕਿ ਬੀਤੇ ਕੁਝ ਸਮੇਂ ਤੋਂ ਸੌੜੇ ਹਿੱਤਾਂ ਵਾਲੀਆਂ ਕੁਝ ਤਾਕਤਾਂ ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕੇਂਦਰੀ ਯੂਨੀਵਰਸਿਟੀ ਵਿਚ ਤਬਦੀਲ ਕਰਨ ਲਈ ਇਸ ਮੁੱਦੇ ਨੂੰ ਤੂਲ ਦੇ ਰਹੀਆਂ ਹਨ। ਭਗਵੰਤ ਮਾਨ ਨੇ ਦੋਵਾਂ ਨੂੰ ਯਾਦ ਕਰਵਾਇਆ ਕਿ ਸਾਲ 1966 ਵਿਚ ਪੰਜਾਬ ਦੇ ਪੁਨਰਗਠਨ ਦੇ ਮੌਕੇ ਪੰਜਾਬ ਯੂਨੀਵਰਸਿਟੀ ਨੂੰ ਸੰਸਦ ਵੱਲੋਂ ਲਾਗੂ ਕੀਤੇ ਪੰਜਾਬ ਪੁਨਰਗਠਨ ਐਕਟ-1966 ਦੀ ਧਾਰਾ 72 (1) ਦੇ ਤਹਿਤ ‘ਇੰਟਰ ਸਟੇਟ ਬਾਡੀ ਕਾਰਪੋਰੇਟ’ ਐਲਾਨਿਆ ਗਿਆ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ ਦੇ ਮੌਜੂਦਾ ਰੁਤਬੇ ਦੀ ਪੁਸ਼ਟੀ ਅਦਾਲਤ ਦੁਆਰਾ ਪਾਸ ਕੀਤੇ ਵੱਖ-ਵੱਖ ਫੈਸਲਿਆਂ ਵਿਚ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਆਪਣੀ ਸ਼ੁਰੂਆਤ ਤੋਂ ਲੈ ਕੇ ਪੰਜਾਬ ਵਿਚ ਆਪਣਾ ਕੰਮਕਾਜ ਨਿਰੰਤਰ ਅਤੇ ਬਿਨਾਂ ਕਿਸੇ ਰੁਕਾਵਟ ਤੋਂ ਕਰ ਰਹੀ ਹੈ। ਭਗਵੰਤ ਮਾਨ ਨੇ ਚੇਤੇ ਕਰਵਾਇਆ ਕਿ ਇਸ ਸੰਸਥਾ ਨੂੰ ਲਾਹੌਰ ਜੋ ਉਸ ਵੇਲੇ ਪੰਜਾਬ ਦੀ ਰਾਜਧਾਨੀ ਸੀ, ਤੋਂ ਹੁਸ਼ਿਆਰਪੁਰ ਤਬਦੀਲ ਕਰ ਦਿੱਤਾ ਗਿਆ ਅਤੇ ਉਸ ਤੋਂ ਬਾਅਦ ਪੰਜਾਬ ਦੀ ਮੌਜੂਦਾ ਰਾਜਧਾਨੀ ਚੰਡੀਗੜ੍ਹ ਵਿਚ ਤਬਦੀਲ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਵਿਚ ਯੂਨੀਵਰਸਿਟੀ ਨਾਲ 175 ਕਾਲਜ ਮਾਨਤਾ ਪ੍ਰਾਪਤ ਹਨ ਅਤੇ ਇਹ ਕਾਲਜ ਫਾਜ਼ਿਲਕਾ, ਫਿਰੋਜ਼ਪੁਰ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਐਸ.ਬੀ.ਐਸ. ਨਗਰ ਵਿਚ ਸਥਿਤ ਹਨ।

ਹ ਅਤੇ ਧਰਮਿੰਦਰ ਪ੍ਰਧਾਨ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿਚ ਤਬਦੀਲ ਕਰਨ ਦੀ ਸੰਭਾਵਨਾ ਨੂੰ ਘੋਖਣ ਦੇ ਕਿਸੇ ਵੀ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕਰੇਗੀ।”