Punjab

BHARAT BANDH : ਲੁਧਿਆਣਾ ’ਚ ਅਪਨੀਪਥ ਖ਼ਿਲਾਫ਼ ਭਾਰਤ ਬੰਦ ਬੇਅਸਰ, ਬੱਸ ਸਟੈਂਡ, ਰੇਲਵੇ ਸਟੇਸ਼ਨ ਤੇ ਬਾਜ਼ਾਰ ਹਨ ਖੁੱਲ੍ਹੇ, ਸੁਰੱਖਿਆ ਦੇ ਸਖ਼ਤ ਪ੍ਰਬੰਧ

ਅਗਨੀਪਥ ਸਕੀਮ ਦੇ ਵਿਰੋਧ ’ਚ ਦਿੱਤਾ ਗਿਆ ਭਾਰਤ ਬੰਦ ਦਾ ਸੱਦਾ ਸ਼ਹਿਰ ’ਚ ਪੂਰੀ ਤਰ੍ਹਾਂ ਬੇਅਸਰ ਦਿਸਿਆ ਹੈ। ਇੱਥੇ ਸਾਰੇ ਬਾਜ਼ਾਰ ਖੁੱਲ੍ਹੇ ਹੋਏ ਹਨ ਅਤੇ ਲੋਕ ਲਗਾਤਾਰ ਆਪਣਾ ਕੰਮ ਨਿੰਰਤਰ ਕਰ ਰਹੇ ਹਨ। ਦੂਜੇ ਪਾਸੇ ਸੁਰੱਖਿਆ ਦੇ ਨਜ਼ਰੀਏ ਤੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੁਲਿਸ ਵੱਲੋਂ ਸ਼ਹਿਰ ’ਚ ਗਸ਼ਤ ਵੀ ਵਧਾ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਨੂੰ ਲੈ ਕੇ ਪੂਰੇ ਦੇਸ਼ ’ਚ ਹੰਗਾਮਾ ਮਚਿਆ ਹੋਇਆ ਹੈ।

ਇਸ ਖ਼ਿਲਾਫ਼ ਲਗਾਤਾਰ ਪ੍ਰਦਰਸ਼ਨ ਹੋ ਰਹੇ ਹਨ। ਵੱਖ-ਵੱਖ ਥਾਵਾਂ ’ਤੇ ਭੰਨਤੋੜ ਤੇ ਅੱਗਜਨੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਪਿਛਲੇ ਦੋ ਦਿਨਾਂ ਤੋਂ ਇਸ ਦਾ ਸੇਕ ਪੰਜਾਬ ਵਿਚ ਵੀ ਪਹੁੰਚ ਗਿਆ ਹੈ। ਲੁਧਿਆਣਾ, ਜਲੰਧਰ ਤੋਂ ਬਾਅਦ ਫਤਿਹਗੜ੍ਹ ਸਾਹਿਬ ’ਚ ਵੀ ਪ੍ਰਦਰਸ਼ਨ ਹੋਏ ਹਨ। ਸ਼ਨਿਚਰਵਾਰ ਨੂੰ ਲੁਧਿਆਣਾ ’ਚ ਪੁਲਿਸ ਦੀਆਂ ਗੱਡੀਆਂ ਦੀ ਭੰਨਤੋੜ ਕਰਨ ਦੇ ਨਾਲ-ਨਾਲ ਰੇਲਵੇ ਸਟੇਸ਼ਨ ’ਤੇ ਵੀ ਭੰਨਤੋੜ ਕੀਤੀ ਗਈ। ਪੁਲਿਸ ਵੱਲੋਂ ਇਸ ਸਬੰਧੀ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਸੋਮਵਾਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ ਪਰ ਇਸ ਦਾ ਕੋਈ ਅਸਰ ਦਿਖਾਈ ਨਹੀਂ ਦਿੱਤਾ। ਸ਼ਨਿਚਰਵਾਰ ਨੂੰ ਹੋਏ ਦੰਗਿਆਂ ਤੋਂ ਬਾਅਦ ਸੁਰੱਖਿਆ ਦੇ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਸਨ। ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਸਮੇਤ ਬਾਜ਼ਾਰਾਂ ’ਚ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਸਬ-ਡਵੀਜ਼ਨ ’ਤੇ ਤਾਇਨਾਤ ਸਾਰੇ ਏਸੀਪੀਜ਼ ਨੂੰ ਪੂਰਾ ਦਿਨ ਫੀਲਡ ’ਚ ਰੱਖਿਆ ਗਿਆ ਹੈ।

Related posts

ਏਜੀਟੀਐੱਫ ਦੇ ਗਠਨ ਤੋਂ ਬਾਅਦ ਨਹੀਂ ਘਟੇਗੀ ਪੁਲਿਸ ਕਮਿਸ਼ਨਰਾਂ ਤੇ ਐੱਸਐੱਸਪੀਜ਼ ਦੀ ਭੂਮਿਕਾ, ਮੁੱਖ ਮੰਤਰੀ ਮਾਨ ਨੇ ਦਿੱਤਾ ਭਰੋਸਾਦੱਸਿਆ ਜਾਂਦਾ ਹੈ ਕਿ ਇਸੇ ਦੇ ਚੱਲਦਿਆਂ ਮੁੱਖ ਮੰਤਰੀ ਨੇ ਸਾਰੇ ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਪੁਲਿਸ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਭਰੋਸਾ ਦਿੱਤਾ ਹੈ ਕਿ ਗੈਂਗਸਟਰਾਂ ਦੇ ਖ਼ਿਲਾਫ਼ ਬਣੀ ਫੋਰਸ ਨਾਲ ਉਨ੍ਹਾਂ ਦੀ ਅਥਾਰਟੀ ਘੱਟ ਨਹੀਂ ਹੋਵੇਗੀ। ਵਿਭਾਗ ’ਚ ਇਸ ਨੂੰ ਲੈ ਕੇ ਸਵਾਲ ਉਠਣ ਲੱਗੇ ਸਨ ਕਿਉਂਕਿ ਗੈਂਗਸਟਰਾਂ ਨਾਲ ਸਿੱਝਣ ਲਈ ਪਹਿਲਾਂ ਹੀ ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ (ਓਕੂ) ਸੀ। ਅਧਿਕਾਰੀਆਂ ਦਾ ਕਹਿਣਾ ਸੀ ਕਿ ਓਕੂ ਦਾ ਸਿਰਫ ਨਾਂ ਬਦਲਿਆ ਗਿਆ ਹੈ ਤਾਂ ਏਜੀਟੀਐੱਫ ਦੇ ਗਠਨ ਤੋਂ ਬਾਅਦ ਗੈਂਗਸਟਰਾਂ ਦੇ ਖ਼ਿਲਾਫ਼ ਜ਼ਿਲ੍ਹਾ ਪੱਧਰ ’ਤੇ ਪੁਲਿਸ ਕਾਰਵਾਈ ਨਹੀਂ ਕਰੇਗੀ। ਇਸ ਤੋਂ ਬਾਅਦ ਮਾਨ ਨੇ ਪੱਤਰ ਲਿਖ ਕੇ ਅਧਿਕਾਰੀਆਂ ਨੂੰ ਕਿਹਾ ਕਿ ਅਪਰਾਧ ’ਤੇ ਕੰਟਰੋਲ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣੀ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਿਅਕਤੀਗਤ ਰੂਪ ਵਿਚ ਅਧਿਕਾਰੀਆਂ ਦੇ ਅਧਿਕਾਰ ਖੇਤਰ ਵਿਚ ਕਿਸੇ ਵੀ ਕਾਨੂੰਨ ਅਤੇ ਵਿਵਸਥਾ ਦੀ ਉਲੰਘਣਾ ਲਈ ਉਨ੍ਹਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਕਿਉਂਕਿ ਉਹ ਕਾਨੂੰਨ ਤਹਿਤ ਜਵਾਬਦੇਹ ਹਨ। ਮਾਨ ਨੇ ਕਿਹਾ, ‘ਮੈਂ ਚਾਹੁੰਦਾ ਹਾਂ ਕਿ ਸੀਪੀਜ਼ ਅਤੇ ਐੱਸਐੱਸਪੀਜ਼ ਗੈਂਗਸਟਰਾਂ ਖ਼ਿਲਾਫ਼ ਇਸ ਯੁੱਧ ’ਚ ਅੱਗੇ ਵਧ ਕੇ ਅਗਵਾਈ ਕਰਨ। ਵਿਅਕਤੀਗਤ ਰੂਪ ਵਿਚ ਆਪਰੇਸ਼ਨ ਅਤੇ ਪੁੱਛਗਿੱਛ ਕਰਨ। ਰਾਜ ਵਿਚ ਗੈਂਗਸਟਰਾਂ ਦੇ ਖਤਰੇ ਨੂੰ ਖਤਮ ਕਰਨ ਲਈ ਠੋਸ ਮੁਹਿੰਮ ਚਲਾਉਣ।’

Gagan Oberoi

ਬੱਸ ਵਿੱਚੋਂ ਉਤਰਨ ਸਮੇਂ ਸੜਕ ’ਤੇ ਡਿੱਗੀ ਲੜਕੀ

Gagan Oberoi

Canadian Rent Prices Fall for Sixth Consecutive Month, National Average Now $2,119

Gagan Oberoi

Leave a Comment