ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਐਲਾਨ ਕੀਤਾ ਹੈ ਕਿ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਘਰ ਬੈਠੇ ਮਿਲਿਆ ਕਰੇਗੀ। ਉਨ੍ਹਾਂ ਕਿਹਾ ਕਿ ਬੈਂਕਾਂ ਦੀਆਂ ਲਾਈਨਾਂ ‘ਚ ਲੱਗਣ ਦੀ ਲੋੜ ਨਹੀਂ ਪੈਣੀ ਕਿਉਂਕਿ ਬੁਢਾਪਾ ਪੈਨਸ਼ਨ ਘਰ ਬੈਠੇ ਮਿਲੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਪ੍ਰਾਈਵੇਟ ਕੰਪਨੀ ਨਾਲ ਇਸ ਸਬੰਧੀ ਗੱਲਬਾਤ ਹੋਈ ਹੈ ਤੇ ਮਹੀਨੇ ਦੇ ਪਹਿਲੇ ਤਿੰਨ ਦਿਨਾਂ ‘ਚ ਪੈਨਸ਼ਨ ਬਜ਼ੁਰਗਾਂ ਦੇ ਹੱਥਾਂ ‘ਚ ਹੋਵੇਗੀ। ਮੁਲਾਜ਼ਮ ਖ਼ੁਦ ਉਨ੍ਹਾਂ ਦੇ ਹੱਥਾਂ ‘ਚ ਪੈਨਸ਼ਨ ਦੇਣਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਜਲਦ ਹੀ ਉਨ੍ਹਾਂ ਲੋਕਾਂ ਦੀ ਪੈਨਸ਼ਨ ਵੀ ਬੰਦ ਕੀਤੀ ਜਾਵੇਗੀ ਜਿਨ੍ਹਾਂ ਦੀ ਪੈਨਸ਼ਨ ਗ਼ਲਤ ਤਰੀਕੇ ਨਾਲ ਲੱਗੀ ਹੋਈ ਹੈ।
ਮੁੱਖ ਮੰਤਰੀ ਨੇ ਇਕ ਹੋਰ ਐਲਾਨ ਕੀਤਾ ਕਿ ਨਰਮੇ ਦੇ ਖਰਾਬੇ ਲਈ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰ ਦਾ ਆਪਸ ‘ਚ ਨਹੁੰ-ਮਾਸ ਦਾ ਰਿਸ਼ਤਾ ਹੈ। ਇਸ ਲਈ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਦੇਵੇਗੀ।