National Punjab

Gurdwara Tiranga Controversy : ਇੰਦੌਰ ਦੇ ਗੁਰਦੁਆਰਾ ਇਮਲੀ ਸਾਹਿਬ ‘ਚ ਤਿਰੰਗਾ ਲਹਿਰਾਉਣ ਦਾ ਵਿਵਾਦ, SGPC ਨੇ ਸਿੱਖ ਮਰਿਆਦਾ ਖਿਲਾਫ ਦੱਸਿਆ

ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹੋਤਸਵ ਲਈ ਦੇਸ਼ ਭਰ ਵਿੱਚ ਤਿਰੰਗਾ ਲਹਿਰਾਉਣ ਦੀ ਮੁਹਿੰਮ ਚੱਲ ਰਹੀ ਹੈ। ਲੋਕ ਘਰਾਂ ਅਤੇ ਦਫਤਰਾਂ ‘ਤੇ ਤਿਰੰਗਾ ਲਹਿਰਾ ਰਹੇ ਹਨ। ਇਸ ਦੌਰਾਨ ਮੱਧ ਪ੍ਰਦੇਸ਼ ਦੇ ਇੰਦੌਰ ਦੇ ਗੁਰਦੁਆਰਾ ਸਾਹਿਬ ‘ਚ ਤਿਰੰਗਾ ਲਹਿਰਾਉਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ।

ਇਸ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਤਰਾਜ਼ ਪ੍ਰਗਟਾਇਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਸਿਰਫ਼ ਨਿਸ਼ਾਨ ਸਾਹਿਬ ਹੀ ਲਗਾਏ ਜਾ ਸਕਦੇ ਹਨ। ਉਨ੍ਹਾਂ ਇਸ ਮਾਮਲੇ ਨੂੰ ਸਿੱਖ ਮਰਿਆਦਾ ਦੇ ਖ਼ਿਲਾਫ਼ ਦੱਸਦੇ ਹੋਏ ਇਸ ਦੀ ਜਾਂਚ ਦੇ ਹੁਕਮ ਦਿੱਤੇ ਹਨ।

ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਇਮਲੀ ਸਾਹਿਬ ਹੈ। ਸ਼੍ਰੋਮਣੀ ਕਮੇਟੀ ਨੂੰ ਇੰਟਰਨੈੱਟ ਮੀਡੀਆ ਰਾਹੀਂ ਇੱਕ ਤਸਵੀਰ ਮਿਲੀ, ਜਿਸ ਵਿੱਚ ਗੁਰਦੁਆਰਾ ਇਮਲੀ ਸਾਹਿਬ ਵਿਖੇ ਤਿਰੰਗਾ ਲਹਿਰਾਇਆ ਗਿਆ। ਉਨ੍ਹਾਂ ਇਸ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਵਿੱਚ ਸਿਰਫ਼ ਖਾਲਸੇ ਦਾ ਨਿਸ਼ਾਨ ਸਾਹਿਬ ਹੀ ਲਹਿਰਾਇਆ ਜਾ ਸਕਦਾ ਹੈ।

ਦੋਸ਼ੀਆਂ ਖਿਲਾਫ ਕਾਰਵਾਈ ਦੇ ਹੁਕਮ

ਗੁਰਦੁਆਰਾ ਪ੍ਰਬੰਧਕ ਜਾਂ ਪ੍ਰਸ਼ਾਸਨ, ਜਿਸ ਨੇ ਵੀ ਇਹ ਗਲਤੀ ਕੀਤੀ ਹੈ, ਉਹ ਇਸ ਘਟਨਾ ਲਈ ਜ਼ਿੰਮੇਵਾਰ ਹੈ। ਉਨ੍ਹਾਂ ਘਟਨਾ ਦੀ ਤੁਰੰਤ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਜਾਂਚ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾਵੇਗੀ।

ਹਰਿਆਣਾ ਸਰਕਾਰ ਨੂੰ ਫੈਸਲਾ ਬਦਲਣਾ ਪਿਆ

ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਗੁਰਦੁਆਰਿਆਂ ਵਿੱਚ ਤਿਰੰਗਾ ਨਾ ਲਹਿਰਾਉਣ ਦੇ ਨਿਰਦੇਸ਼ ਜਾਰੀ ਕੀਤੇ ਹੋਏ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਸਿੱਖ ਰਹਿਤ ਮਰਯਾਦਾ ਅਨੁਸਾਰ ਕਿਸੇ ਵੀ ਗੁਰਦੁਆਰਾ ਸਾਹਿਬ ‘ਤੇ ਸਿਰਫ਼ ਖ਼ਾਲਸਾ ਕੇਸਰੀ ਝੰਡਾ ਹੀ ਲਹਿਰਾਇਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਸੂਬੇ ਦੇ ਗੁਰਦੁਆਰਿਆਂ ‘ਤੇ ਤਿਰੰਗਾ ਲਹਿਰਾਉਣ ਦੀ ਗੱਲ ਕਹੀ ਸੀ। ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਕੀਤਾ ਅਤੇ ਹਰਿਆਣਾ ਸਰਕਾਰ ਨੂੰ ਆਪਣਾ ਫੈਸਲਾ ਬਦਲਣਾ ਪਿਆ।

Related posts

Indian Cities Face $2.4 Trillion Climate Challenge by 2050, Says World Bank Report

Gagan Oberoi

ਸਰਦ ਰੁੱਤ ਸੈਸ਼ਨ 2022 ਦੀ ਸ਼ੁਰੂਆਤ ਤੋਂ ਲੈ ਕੇ ਪੀਐਮ ਮੋਦੀ ਨੇ ਸੰਸਦ ‘ਚ ਕੀ ਕਿਹਾ, ਪੜ੍ਹੋ ਮੁੱਖ ਗੱਲਾਂ

Gagan Oberoi

ਪੰਜਾਬ ‘ਚ 18 ਮਈ ਤੋਂ ਬਾਅਦ ਕਰਫਿਊ ਖਤਮ, ਲਾਕਡਾਊਨ ਰਹੇਗਾ ਜਾਰੀ

Gagan Oberoi

Leave a Comment