ਸ਼ੁੱਕਰਵਾਰ ਸਵੇਰੇ ਖਬਰ ਆਈ ਕਿ ਸੀਬੀਆਈ ਦੀ ਟੀਮ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਤੇ ਸਿਹਤ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਛਾਪਾ ਮਾਰਿਆ ਹੈ ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਤਿੱਖੀ ਪ੍ਰਤੀਕਿਰਿਆ ਆਈ ਹੈ। ਉਨ੍ਹਾਂ ਨੇ ਇਕ ਟਵੀਟ ਕੀਤਾ ਹੈ ਜਿਸ ਵਿਚ ਲਿਖਿਆ ਹੈ ਕਿ ਮਨੀਸ਼ ਸਿਸੋਦੀਆ ਆਜ਼ਾਦ ਭਾਰਤ ਦੇ ਸਭ ਤੋਂ ਬਿਹਤਰੀਨ ਸਿੱਖਿਆ ਮੰਤਰੀ ਹਨ। ਅੱਜ ਯੂਐੱਸ ਦੇ ਸਭ ਤੋਂ ਵੱਡੇ ਅਖ਼ਬਾਰ NYT ਨੇ ਫਰੰਟ ਪੇਜ ‘ਤੇ ਉਨ੍ਹਾਂ ਦੀ ਤਸਵੀਰ ਛਾਪੀ। ਅਤੇ ਅੱਜ ਹੀ ਮੋਦੀ ਜੀ ਨੇ ਉਨ੍ਹਾਂ ਦੇ ਘਰ ਸੀਬੀਆਈ ਭੇਜ ਦਿੱਤੀ। ਇਸ ਤਰ੍ਹਾਂ ਭਾਰਤ ਕਿਵੇਂ ਅੱਗੇ ਵਧੇਗਾ ?
ਪ੍ਰਾਪਤ ਜਾਣਕਾਰੀ ਮੁਤਾਬਕ ਸੀਬੀਆਈ ਦੀ ਟੀਮ ਸਿਸੋਦੀਆ ਦੇ ਕਰੀਬ 21 ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀ ਹੈ। ਇਹ ਛਾਪੇਮਾਰੀ ਦਿੱਲੀ ‘ਚ ਕਥਿਤ ਐਕਸਾਈਜ਼ ਘੁਟਾਲੇ ਦੇ ਸਬੰਧ ‘ਚ ਕੀਤੀ ਜਾ ਰਹੀ ਹੈ।
ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਨੇ ਵੀ ਇਕ ਤੋਂ ਬਾਅਦ ਇਕ ਤਿੰਨ ਟਵੀਟ ਕੀਤੇ। ਉਨ੍ਹਾਂ ਲਿਖਿਆ ਕਿ ਅਸੀਂ ਲੱਖਾਂ ਬੱਚਿਆਂ ਦਾ ਭਵਿੱਖ ਬਣਾ ਰਹੇ ਹਾਂ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਾਡੇ ਦੇਸ਼ ਵਿਚ ਚੰਗੇ ਕੰਮ ਕਰਨ ਵਾਲਿਆਂ ਨੂੰ ਇਸ ਤਰ੍ਹਾਂ ਪਰੇਸ਼ਾਨ ਕੀਤਾ ਜਾਂਦਾ ਹੈ। ਇਸੇ ਕਰਕੇ ਸਾਡਾ ਦੇਸ਼ ਅਜੇ ਤਕ ਨੰਬਰ-1 ਨਹੀਂ ਬਣ ਸਕਿਆ।
ਸਿਸੋਦੀਆ ਨੇ ਇਹ ਵੀ ਕਿਹਾ ਕਿ ਅਸੀਂ ਜਾਂਚ ਵਿੱਚ ਪੂਰਾ ਸਹਿਯੋਗ ਦਿਆਂਗੇ ਤਾਂ ਜੋ ਸੱਚ ਸਾਹਮਣੇ ਆ ਸਕੇ। ਉਨ੍ਹਾਂ ਅੱਗੇ ਕਿਹਾ ਕਿ ਹੁਣ ਤਕ ਮੇਰੇ ਖਿਲਾਫ਼ ਕਈ ਮਾਮਲੇ ਦਰਜ ਕੀਤੇ ਗਏ ਹਨ ਪਰ ਕੁਝ ਵੀ ਸਾਹਮਣੇ ਨਹੀਂ ਆਇਆ। ਇਸ ਵਿੱਚੋਂ ਵੀ ਕੁਝ ਨਹੀਂ ਨਿਕਲੇਗਾ।
ਅਸੀਂ ਸੀਬੀਆਈ ਦਾ ਸਵਾਗਤ ਕਰਦੇ ਹਾਂ। ਜਾਂਚ ਵਿੱਚ ਪੂਰਾ ਸਹਿਯੋਗ ਦੇਣਗੇ ਤਾਂ ਜੋ ਜਲਦੀ ਸੱਚ ਸਾਹਮਣੇ ਆ ਸਕੇ। ਹੁਣ ਤਕ ਮੇਰੇ ‘ਤੇ ਕਈ ਕੇਸ ਦਰਜ ਹੋ ਚੁੱਕੇ ਹਨ ਪਰ ਕੁਝ ਸਾਹਮਣੇ ਨਹੀਂ ਆਇਆ। ਇਸ ਤੋਂ ਵੀ ਕੁਝ ਨਹੀਂ ਨਿਕਲੇਗਾ। ਦੇਸ਼ ਵਿੱਚ ਚੰਗੀ ਸਿੱਖਿਆ ਲਈ ਮੇਰਾ ਕੰਮ ਨਹੀਂ ਰੋਕਿਆ ਜਾ ਸਕਦਾ।