International

US Shooting:ਅਮਰੀਕਾ ਦੇ ਉੱਤਰੀ ਕੈਰੋਲੀਨਾ ‘ਚ ਅੰਨ੍ਹੇਵਾਹ ਗੋਲੀਬਾਰੀ, ਪੁਲਿਸ ਅਧਿਕਾਰੀ ਸਮੇਤ 5 ਦੀ ਮੌਤ

ਅਮਰੀਕਾ ਦੇ ਉੱਤਰੀ ਕੈਰੋਲੀਨਾ ‘ਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇਕ ਵਿਅਕਤੀ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ 5 ਲੋਕਾਂ ਦੀ ਹੱਤਿਆ ਕਰ ਦਿੱਤੀ ਹੈ। ਮਰਨ ਵਾਲਿਆਂ ਵਿੱਚ ਇੱਕ ਪੁਲਿਸ ਅਧਿਕਾਰੀ ਵੀ ਸ਼ਾਮਲ ਹੈ।

ਏਜੰਸੀ ਤੋਂ ਮਿਲੀ ਜਾਣਕਾਰੀ ਮੁਤਾਬਕ ਗੋਲੀਬਾਰੀ ‘ਚ ਦੋ ਲੋਕ ਜ਼ਖਮੀ ਵੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਕੈਰੋਲੀਨਾ ਦੇ ਮੇਅਰ ਨੇ ਇਸ ਦੀ ਪੁਸ਼ਟੀ ਕੀਤੀ ਹੈ।ਉਸਨੇ ਕਿਹਾ “ਸਾਨੂੰ ਕੁਝ ਹੋਰ ਕਰਨ ਦੀ ਲੋੜ ਹੈ, ਇਸ ਤਰ੍ਹਾਂ ਦੀ ਹਿੰਸਾ ਨੂੰ ਰੋਕਣ ਦੀ ਲੋੜ ਹੈ।”

ਹਿਰਾਸਤ ਵਿੱਚ ਸ਼ੱਕੀ

ਦੱਸਿਆ ਜਾ ਰਿਹਾ ਹੈ ਕਿ ਗੋਲੀ ਚਲਾਉਣ ਵਾਲਾ ਨੌਜਵਾਨ ਹੈ। ਉਸ ਦੇ ਨੇੜੇ ਇਕ ਲੰਬੀ ਬੰਦੂਕ ਦਿਖਾਈ ਦਿੰਦੀ ਹੈ। ਫਿਲਹਾਲ ਉਸ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਗੋਲੀਬਾਰੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

Related posts

Tejpal Singh: ਰੂਸ-ਯੂਕਰੇਨ ਵਾਰ ‘ਚ ਪਹਿਲਾ ਪੰਜਾਬੀ ਸ਼ਹੀਦ, ਘਰੋਂ ਟੂਰੀਸਟ ਵੀਜ਼ਾ ‘ਤੇ ਗਿਆ ਸੀ ਰੂਸ ਆਰਮੀ ‘ਚ ਧੱਕੇ ਨਾਲ ਕੀਤਾ ਭਰਤੀ !

Gagan Oberoi

ਮਿਆਂਮਾਰ ਦੀ ਅਦਾਲਤ ਨੇ ਭ੍ਰਿਸ਼ਟਾਚਾਰ ਮਾਮਲੇ ‘ਚ ਦੋਸ਼ੀ ਆਂਗ ਸਾਨ ਸੂ ਕੀ ਨੂੰ ਸੁਣਾਈ ਪੰਜ ਸਾਲ ਦੀ ਸਜ਼ਾ

Gagan Oberoi

Canada Won’t Ban Social Media Platform X Amid Deepfake Controversy, Says AI Minister Evan Solomon

Gagan Oberoi

Leave a Comment