ਭਾਰਤੀ ਹਵਾਈ ਫ਼ੌਜ ਦੇ ਟਰਾਂਸਪੋਰਟ ਏਅਰਕ੍ਰਾਫਟ ਸੀ-295 ਦਾ ਨਿਰਮਾਣ ਹੁਣ ਭਾਰਤ ‘ਚ ਹੀ ਹੋਵੇਗਾ। ਟਾਟਾ-ਏਅਰਬੱਸ ਇਸ ਦਾ ਨਿਰਮਾਣ ਕਰਨ ਜਾ ਰਹੀ ਹੈ, ਜਿਸ ਲਈ ਦੋਵਾਂ ਵਿਚ ਡੀਲ ਹੋ ਚੁੱਕੀ ਹੈ। ਇਸ ਦਾ ਨਿਰਮਾਣ ਗੁਜਰਾਤ ਦੇ ਵਡੋਦਰਾ ਵਿੱਚ ਕੀਤਾ ਜਾਵੇਗਾ। ਰੱਖਿਆ ਅਧਿਕਾਰੀ ਮੁਤਾਬਕ ਇਹ ਕਦਮ ਰੱਖਿਆ ਦੇ ਖੇਤਰ ‘ਚ ਭਾਰਤ ਨੂੰ ‘ਆਤਮ-ਨਿਰਭਰ’ ਬਣਾਉਣ ਲਈ ਚੁੱਕਿਆ ਗਿਆ ਹੈ, ਜਿਸ ‘ਤੇ ਉਹ ਲਗਾਤਾਰ ਅੱਗੇ ਵਧ ਰਿਹਾ ਹੈ। ਕੇਂਦਰ ਸਰਕਾਰ ਨੇ ਸਵੈ-ਨਿਰਭਰ ਭਾਰਤ ਨੂੰ ਤੇਜ਼ ਕਰਨ ਲਈ ਭਾਰਤ ਵਿੱਚ ਬਹੁਤ ਸਾਰੇ ਫੌਜੀ ਉਪਕਰਣਾਂ ਦਾ ਨਿਰਮਾਣ ਵੀ ਸ਼ੁਰੂ ਕਰ ਦਿੱਤਾ ਹੈ।
ਪੀਐਮ ਮੋਦੀ ਪਲਾਂਟ ਦਾ ਨੀਂਹ ਪੱਥਰ ਰੱਖਣਗੇ
ਤੁਹਾਨੂੰ ਦੱਸ ਦੇਈਏ ਕਿ ਇਨ੍ਹਾਂ ਸੀ-295 ਜਹਾਜ਼ਾਂ ਦਾ ਨਿਰਮਾਣ ਗੁਜਰਾਤ ਦੇ ਵਡੋਦਰਾ ਸਥਿਤ ਪਲਾਂਟ ਵਿੱਚ ਕੀਤਾ ਜਾਵੇਗਾ। ਇਸ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਅਕਤੂਬਰ ਨੂੰ ਪਲਾਂਟ ਦਾ ਨੀਂਹ ਪੱਥਰ ਰੱਖਣਗੇ।