Punjab

ਗੰਨ ਕਲਚਰ ‘ਤੇ ਵੱਡਾ ਐਕਸ਼ਨ ! ਪੰਜਾਬ ‘ਚ ਹਥਿਆਰਾਂ ਨੂੰ ਪ੍ਰਮੋਟ ਕਰਦੇ ਗਾਣਿਆਂ ‘ਤੇ ਮੁਕੰਮਲ ਪਾਬੰਦੀ, ਪੁਰਾਣੇ ਲਾਇਸੈਂਸਾਂ ਦਾ ਹੋਵੇਗਾ ਰਿਵਿਊ

ਮਾਨ ਸਰਕਾਰ ਨੇ ਗੰਨ ਕਲਚਰ ਨੂੰ ਲੈ ਕੇ ਸਖ਼ਤੀ ਦਿਖਾਈ ਹੈ। ਪੰਜਾਬ ਸਰਕਾਰ ਨੇ ਹਥਿਆਰਾਂ ਨੂੰ ਲੈ ਕੇ ਵੱਡੇ ਫੈਸਲੇ ਲਏ ਹਨ। ਸਰਕਾਰ ਨੇ ਨਸ਼ੇ ਤੇ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗਾਣਿਆਂ ‘ਤੇ ਪਾਬੰਦੀ ਲਾਉਣ ਦਾ ਸਖ਼ਤ ਫ਼ੈਸਲਾ ਲਿਆ ਹੈ। ਇਸ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਸੂਬੇ ‘ਚ ਹਰ ਰੋਜ਼ ਗੋਲ਼ੀਬਾਰੀ ਦੀਆਂ ਖਬਰਾਂ ਤੋਂ ਬਾਅਦ ਸਰਕਾਰ ਨੇ ਸਖਤੀ ਦਿਖਾਈ ਹੈ।

ਸਰਕਾਰ ਨੇ ਹਥਿਆਰਾਂ ਦੀ ਜਨਤਕ ਪ੍ਰਦਰਸ਼ਨੀ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਨਾਲ ਹੀ ਹੁਣ ਲਾਇਸੈਂਸ ਵੀ ਆਸਾਨੀ ਨਾਲ ਨਹੀਂ ਮਿਲੇਗਾ। ਇਸ ਸਬੰਧੀ ਵੀ ਸਖ਼ਤ ਨਿਯਮ ਬਣਾ ਦਿੱਤੇ ਗਏ ਹਨ। ਦੱਸ ਦੇਈਏ ਕਿ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਨੂੰ ਮਾਰਨ ਲਈ ਲਾਇਸੈਂਸੀ ਹਥਿਆਰ ਦੀ ਵਰਤੋਂ ਕੀਤੀ ਗਈ ਸੀ। ਇਸ ਤੋਂ ਇਲਾਵਾ ਕਈ ਹੋਰ ਥਾਵਾਂ ‘ਤੇ ਵੀ ਲਾਇਸੈਂਸੀ ਹਥਿਆਰਾਂ ਦੀ ਵਰਤੋਂ ਦੇ ਮਾਮਲੇ ਸਾਹਮਣੇ ਆਏ ਸਨ, ਜਿਸ ਤੋਂ ਬਾਅਦ ਹੁਣ ਸਰਕਾਰ ਨੇ ਇਹ ਫੈਸਲਾ ਲਿਆ ਹੈ। ਆਉਣ ਵਾਲੇ ਦਿਨਾਂ ਵਿਚ ਵੱਖ-ਵੱਖ ਇਲਾਕਿਆਂ ‘ਚ ਚੈਕਿੰਗ ਕੀਤੀ ਜਾਵੇਗੀ। ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਇਸ ਸਬੰਧੀ ਡੀਜੀਪੀ ਸਮੇਤ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ।

ਪੰਜਾਬ ਸਰਕਾਰ ਵੱਲੋਂ ਜਾਰੀ ਨਵੀਆਂ ਗਾਈਡਲਾਈਨਜ਼

  • ਹੁਣ ਤਕ ਜਾਰੀ ਕੀਤੇ ਗਏ ਅਸਲਾ ਲਾਇਸੈਂਸਾਂ ਦੀ 3 ਮਹੀਨੇ ਦੇ ਅੰਦਰ-ਅੰਦਰ ਸਮੀਖਿਆ ਤੇ ਜਿੱਥੇ ਵੀ ਕਿਤੇ ਲਾਇਸੈਂਸ ਕਿਸੇ ਗ਼ਲਤ ਅਨਸਰ ਨੂੰ ਜਾਰੀ ਕੀਤਾ ਗਿਆ ਪਾਇਆ ਜਾਂਦਾ ਹੈ, ਉਹ ਤੁਰੰਤ ਰੱਦ ਕਰ ਦਿੱਤਾ ਜਾਵੇਗਾ।
  • ਹਥਿਆਰਾਂ ਦੀ ਜਨਤਕ ਪ੍ਰਦਰਸ਼ਨੀ ‘ਤੇ ਮੁਕੰਮਲ ਪਾਬੰਦੀ। ਸੋਸ਼ਲ ਮੀਡੀਆ ‘ਤੇ ਵੀ ਹਥਿਆਰਾਂ ਨਾਲ ਤਸਵੀਰ ਅਪਲੋਡ ਕਰਨਾ ਸਜ਼ਾਯੋਗ ਅਪਰਾਧ ਹੋਵੇਗਾ। ਪੁਲਿਸ ਦਾ ਆਈਟੀ ਅਤੇ ਸਾਈਬਰ ਸੈੱਲ ਨਜ਼ਰ ਰੱਖੇਗਾ।
  • ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਮੁਕੰਮਲ ਪਾਬੰਦੀ ਲਾਗੂ ਕਰਨ ਦੇ ਆਦੇਸ਼।
  • ਜਨਤਕ ਇਕੱਠਾਂ ਤੇ ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਪਾਰਟੀਆਂ ‘ਚ ਹਥਿਆਰ ਲਿਜਾਉਣ ਜਾਂ ਪ੍ਰਦਰਸ਼ਨ ਕਰਨ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ।
  • ਆਉਣ ਵਾਲੇ ਦਿਨਾਂ ਵਿਚ ਅਚਨਚੇਤ ਚੈਕਿੰਗ ਹੋਵੇਗੀ।
  • ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੋਧੀਆਂ ‘ਤੇ ਐਫਆਈਆਰ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

Related posts

ਗ੍ਰਿਫ਼ਤਾਰੀ ‘ਤੇ ਰੋਕ ਤੋਂ ਬਾਅਦ ਮਜੀਠੀਆ ਨੇ ਚੰਡੀਗੜ੍ਹ ‘ਚ ਕੀਤੀ PC, ਸਾਬਕਾ DGP ‘ਤੇ ਲਾਏ ਵੱਡੇ ਇਲਜ਼ਾਮ

Gagan Oberoi

ਕੈਪਟਨ ਸਰਕਾਰ ਵੱਲੋਂ ਆਕਸੀਜਨ ਪਲਾਟ ਮਾਲਕਾਂ ਨੂੰ ਸਖਤ ਹਦਾਇਤਾਂ

Gagan Oberoi

ਭਲਕੇ ਪੰਜਾਬ ਭਰ ‘ਚ ਸਰਕਾਰੀ ਛੁੱਟੀ, ਬੰਦ ਰਹਿਣਗੇ ਸਾਰੇ ਅਦਾਰੇ

Gagan Oberoi

Leave a Comment