ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇੱਕ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਅਨਪੜ੍ਹਤਾ ਨੂੰ ਗਰੀਬੀ ਅਤੇ ਬੇਰੁਜ਼ਗਾਰੀ ਦਾ ਮੁੱਖ ਕਾਰਨ ਦੱਸਿਆ। ਉਡੁਪੀ ਵਿੱਚ ਮਨੀਪਾਲ ਅਕੈਡਮੀ ਆਫ਼ ਹਾਇਰ ਐਜੂਕੇਸ਼ਨ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਬੋਲਦਿਆਂ ਉਨ੍ਹਾਂ ਨੇ ਸਿਧਾਂਤਕ ਅਤੇ ਪ੍ਰੈਕਟੀਕਲ ਸਿੱਖਿਆ ਦੇ ਮਹੱਤਵ ਉੱਤੇ ਜ਼ੋਰ ਦਿੱਤਾ। ਰਾਜਨਾਥ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜਦੋਂ ਉਹ ਸਿੱਖਿਆ ਦੀ ਗੱਲ ਕਰਦੇ ਹਨ ਤਾਂ ਉਨ੍ਹਾਂ ਦਾ ਮਤਲਬ ਸਿਧਾਂਤਕ ਅਤੇ ਵਿਹਾਰਕ ਦੋਵੇਂ ਹੀ ਹੁੰਦਾ ਹੈ। ਸਾਨੂੰ ਸਿਰਫ਼ ਗਿਆਨਵਾਨ ਹੋਣਾ ਹੀ ਨਹੀਂ, ਬੁੱਧੀ ਦਾ ਹੋਣਾ ਵੀ ਜ਼ਰੂਰੀ ਹੈ।