ਮੈਕਸੀਕੋ ਵਿੱਚ ਨਵੇਂ ਸਾਲ ਤੋਂ ਪਹਿਲਾਂ ਇੱਕ ਭਿਆਨਕ ਬੱਸ ਹਾਦਸਾ ਵਾਪਰਿਆ ਹੈ। ਇਸ ਹਾਦਸੇ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦੇਸ਼ ਦੇ ਪ੍ਰਸ਼ਾਂਤ ਤੱਟੀ ਰਾਜ ਨਾਇਰਿਤ ਵਿੱਚ ਇੱਕ ਹਾਈਵੇਅ ਉੱਤੇ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਦੇ ਪਲਟ ਜਾਣ ਕਾਰਨ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ ਹੈ। ਇਸ ਵੱਡੇ ਹਾਦਸੇ ‘ਚ 47 ਲੋਕ ਜ਼ਖਮੀ ਹੋਏ ਹਨ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਮਾਰੇ ਗਏ 15 ਲੋਕਾਂ ਵਿੱਚ ਚਾਰ ਬੱਚੇ ਵੀ ਸ਼ਾਮਲ ਹਨ।
ਨਿਊਜ਼ ਏਜੰਸੀ ਏਐਨਆਈ ਮੁਤਾਬਕ ਬੱਸ ਹਾਦਸੇ ਵਿੱਚ ਮਾਰੇ ਗਏ 15 ਲੋਕਾਂ ਵਿੱਚ ਚਾਰ ਬੱਚੇ ਵੀ ਸ਼ਾਮਲ ਹਨ। ਦੱਸ ਦਈਏ ਕਿ ਇਹ ਹਾਦਸਾ ਅਮਰੀਕਾ ਦੀ ਸਰਹੱਦ ਤੋਂ ਕਰੀਬ 650 ਮੀਲ ਦੱਖਣ ‘ਚ ਸਥਿਤ ਨਾਇਰਿਟ ਸੂਬੇ ‘ਚ ਵਾਪਰਿਆ ਹੈ।
ਪੁਲਿਸ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ
ਸਰਕਾਰੀ ਵਕੀਲਾਂ ਦਾ ਹਵਾਲਾ ਦਿੰਦੇ ਹੋਏ, ਸਕਾਈ ਨਿਊਜ਼ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਨੂੰ ਇੱਕ ਪੇਂਡੂ ਸੜਕ ‘ਤੇ ਵਾਪਰੀ, ਅਤੇ ਬੱਸ ਵਿੱਚ ਸਵਾਰ ਸਾਰੇ ਲੋਕ ਗੁਆਨਾਜੁਆਟੋ ਰਾਜ ਦੇ ਲਿਓਨ ਸ਼ਹਿਰ ਦੇ ਰਹਿਣ ਵਾਲੇ ਸਨ। ਪੁਲਿਸ ਨੇ ਦੱਸਿਆ ਕਿ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।