ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਬਾਬਰੀ ਮਸਜਿਦ ਢਾਂਚਾ ਢਾਹੇ ਜਾਣ ਨਾਲ ਸਬੰਧਤ ਸਾਰੇ ਕੇਸਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਅਦਾਲਤ ਨੇ ਇਸ ਸਬੰਧੀ ਦਾਇਰ ਸਾਰੀਆਂ ਮਾਣਹਾਨੀ ਪਟੀਸ਼ਨਾਂ ਨੂੰ ਵੀ ਬੰਦ ਕਰ ਦਿੱਤਾ ਹੈ। ਇਹ ਸਾਰੀਆਂ ਪਟੀਸ਼ਨਾਂ 1992 ਵਿੱਚ ਬਾਬਰੀ ਮਸਜਿਦ ਨੂੰ ਢਾਹੁਣ ਤੋਂ ਰੋਕਣ ਵਿੱਚ ਨਾਕਾਮ ਰਹਿਣ ਕਾਰਨ ਰਾਜ ਸਰਕਾਰ ਤੇ ਇਸ ਦੇ ਕੁਝ ਅਧਿਕਾਰੀਆਂ ਖ਼ਿਲਾਫ਼ ਦਾਇਰ ਕੀਤੀਆਂ ਗਈਆਂ ਸਨ।
ਇਸ ਕੇਸ ਵਿੱਚ ਪਟੀਸ਼ਨਰ ਦਾ ਨਾਮ ਅਸਲਮ ਭੂਰੇ ਹੈ ਜੋ ਹੁਣ ਇਸ ਦੁਨੀਆਂ ਵਿੱਚ ਨਹੀਂ ਹੈ। ਸੁਪਰੀਮ ਕੋਰਟ ਨੇ ਕਿਹਾ, ਬਹੁਤ ਸਮਾਂ ਬੀਤ ਗਿਆ ਹੈ ਤੇ ਹੁਣ ਇਸ ਮਾਮਲੇ ਵਿੱਚ ਕੁਝ ਨਵਾਂ ਨਹੀਂ ਹੋਇਆ ਹੈ। ਇਸ ਦੇ ਨਾਲ ਹੀ 2019 ‘ਚ ਰਾਮ ਮੰਦਰ ਮੁੱਦੇ ‘ਤੇ ਫੈਸਲੇ ਦੇ ਮੱਦੇਨਜ਼ਰ ਹੁਣ ਇਹ ਪਟੀਸ਼ਨਾਂ ਬੰਦ ਹੋ ਗਈਆਂ ਹਨ।