Punjab

BHARAT BANDH : ਲੁਧਿਆਣਾ ’ਚ ਅਪਨੀਪਥ ਖ਼ਿਲਾਫ਼ ਭਾਰਤ ਬੰਦ ਬੇਅਸਰ, ਬੱਸ ਸਟੈਂਡ, ਰੇਲਵੇ ਸਟੇਸ਼ਨ ਤੇ ਬਾਜ਼ਾਰ ਹਨ ਖੁੱਲ੍ਹੇ, ਸੁਰੱਖਿਆ ਦੇ ਸਖ਼ਤ ਪ੍ਰਬੰਧ

ਅਗਨੀਪਥ ਸਕੀਮ ਦੇ ਵਿਰੋਧ ’ਚ ਦਿੱਤਾ ਗਿਆ ਭਾਰਤ ਬੰਦ ਦਾ ਸੱਦਾ ਸ਼ਹਿਰ ’ਚ ਪੂਰੀ ਤਰ੍ਹਾਂ ਬੇਅਸਰ ਦਿਸਿਆ ਹੈ। ਇੱਥੇ ਸਾਰੇ ਬਾਜ਼ਾਰ ਖੁੱਲ੍ਹੇ ਹੋਏ ਹਨ ਅਤੇ ਲੋਕ ਲਗਾਤਾਰ ਆਪਣਾ ਕੰਮ ਨਿੰਰਤਰ ਕਰ ਰਹੇ ਹਨ। ਦੂਜੇ ਪਾਸੇ ਸੁਰੱਖਿਆ ਦੇ ਨਜ਼ਰੀਏ ਤੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੁਲਿਸ ਵੱਲੋਂ ਸ਼ਹਿਰ ’ਚ ਗਸ਼ਤ ਵੀ ਵਧਾ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਨੂੰ ਲੈ ਕੇ ਪੂਰੇ ਦੇਸ਼ ’ਚ ਹੰਗਾਮਾ ਮਚਿਆ ਹੋਇਆ ਹੈ।

ਇਸ ਖ਼ਿਲਾਫ਼ ਲਗਾਤਾਰ ਪ੍ਰਦਰਸ਼ਨ ਹੋ ਰਹੇ ਹਨ। ਵੱਖ-ਵੱਖ ਥਾਵਾਂ ’ਤੇ ਭੰਨਤੋੜ ਤੇ ਅੱਗਜਨੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਪਿਛਲੇ ਦੋ ਦਿਨਾਂ ਤੋਂ ਇਸ ਦਾ ਸੇਕ ਪੰਜਾਬ ਵਿਚ ਵੀ ਪਹੁੰਚ ਗਿਆ ਹੈ। ਲੁਧਿਆਣਾ, ਜਲੰਧਰ ਤੋਂ ਬਾਅਦ ਫਤਿਹਗੜ੍ਹ ਸਾਹਿਬ ’ਚ ਵੀ ਪ੍ਰਦਰਸ਼ਨ ਹੋਏ ਹਨ। ਸ਼ਨਿਚਰਵਾਰ ਨੂੰ ਲੁਧਿਆਣਾ ’ਚ ਪੁਲਿਸ ਦੀਆਂ ਗੱਡੀਆਂ ਦੀ ਭੰਨਤੋੜ ਕਰਨ ਦੇ ਨਾਲ-ਨਾਲ ਰੇਲਵੇ ਸਟੇਸ਼ਨ ’ਤੇ ਵੀ ਭੰਨਤੋੜ ਕੀਤੀ ਗਈ। ਪੁਲਿਸ ਵੱਲੋਂ ਇਸ ਸਬੰਧੀ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਸੋਮਵਾਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ ਪਰ ਇਸ ਦਾ ਕੋਈ ਅਸਰ ਦਿਖਾਈ ਨਹੀਂ ਦਿੱਤਾ। ਸ਼ਨਿਚਰਵਾਰ ਨੂੰ ਹੋਏ ਦੰਗਿਆਂ ਤੋਂ ਬਾਅਦ ਸੁਰੱਖਿਆ ਦੇ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਸਨ। ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਸਮੇਤ ਬਾਜ਼ਾਰਾਂ ’ਚ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਸਬ-ਡਵੀਜ਼ਨ ’ਤੇ ਤਾਇਨਾਤ ਸਾਰੇ ਏਸੀਪੀਜ਼ ਨੂੰ ਪੂਰਾ ਦਿਨ ਫੀਲਡ ’ਚ ਰੱਖਿਆ ਗਿਆ ਹੈ।

Related posts

Mercedes-Benz improves automated parking

Gagan Oberoi

Palestine urges Israel to withdraw from Gaza

Gagan Oberoi

ਅੰਮ੍ਰਿਤਸਰ ’ਚ ਵੱਡੀ ਵਾਰਦਾਤ, ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਗੋਲੀ ਲੱਗਣ ਨਾਲ ਮੌਤ

Gagan Oberoi

Leave a Comment