ਸਾਬਕਾ ਮੰਤਰੀ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਅਤੇ ਤੇਲੂ ਰਾਮ ਨੂੰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਨਾਜ ਲਿਫਟਿੰਗ ਘੁਟਾਲੇ ਸਬੰਧੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਆਸ਼ੂ ਨੂੰ 27 ਅਤੇ ਤੇਲੂ ਰਾਮ ਨੂੰ 25 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।ਵਿਜੀਲੈਂਸ ਦੀ ਟੀਮ ਨੇ ਜੱਜ ਸੁਮਿਤ ਮੱਕੜ ਦੀ ਅਦਾਲਤ ਵਿਚ ਪੇਸ਼ ਕੀਤਾ । ਵਿਜੀਲੈਂਸ ਦੇ ਵਕੀਲ ਦੀ ਤਰਫੋਂ ਭਾਰਤ ਭੂਸ਼ਣ ਆਸ਼ੂ ਦੇ ਸੱਤ ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ, ਜਿਸ ਦੌਰਾਨ ਵਿਜੀਲੈਂਸ ਨੇ ਕਿਹਾ ਹੈ ਕਿ ਭਾਰਤ ਭੂਸ਼ਣ ਆਸ਼ੂ ਦੇ ਕਹਿਣ ‘ਤੇ ਹੀ ਟੈਂਡਰ ਦਿੱਤੇ ਗਏ ਸਨ, ਡਿਪਟੀ ਡਾਇਰੈਕਟਰ ਅਤੇ ਉਸ ਦਾ ਪੀ.ਏ ਮੀਨੂੰ ਮਲਹੋਤਰਾ ਠੇਕੇਦਾਰ ਤੇਲੂ ਰਾਮ ਨਾਲ ਗੱਲ ਕਰਦਾ ਸੀ। ਦੂਜੇ ਪਾਸੇ ਭਾਰਤ ਭੂਸ਼ਣ ਆਸ਼ੂ ਅਤੇ ਉਨ੍ਹਾਂ ਦੇ ਵਕੀਲ ਨੇ ਕਿਹਾ ਹੈ ਕਿ ਉਨ੍ਹਾਂ ਦਾ ਤੇਲੂ ਰਾਮ ਨਾਲ ਕੋਈ ਲੈਣ-ਦੇਣ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਨਾਲ ਕੋਈ ਮੁਲਾਕਾਤ ਹੋਈ ਹੈ। ਭਾਰਤ ਭੂਸ਼ਣ ਆਸ਼ੂ ਨੇ ਖੁਦ ਜੱਜ ਨੂੰ ਕਿਹਾ ਕਿ ਉਸ ਨੇ ਕੇਂਦਰ ਸਰਕਾਰ ਦੀਆਂ ਸਕੀਮਾਂ ਅਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਲਾਗੂ ਕੀਤਾ ਹੈ, ਉਹ ਇੰਨੇ ਨੀਵੇਂ ਪੱਧਰ ‘ਤੇ ਕੰਮ ਨਹੀਂ ਕਰਦਾ।
ਸਾਬਕਾ ਮੰਤਰੀ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਅਤੇ ਤੇਲੂ ਰਾਮ ਨੂੰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਨਾਜ ਲਿਫਟਿੰਗ ਘੁਟਾਲੇ ਸਬੰਧੀ ਅਦਾਲਤ...
