Coronavirus: ਕੋਰੋਨਾ ਮਹਾਮਾਰੀ ਕਾਰਨ ਦੁਨੀਆਂ ਦੇ ਹਾਲਾਤ ਕਾਫੀ ਨਾਜ਼ੁਕ ਹਨ। ਪੂਰੀ ਦੁਨੀਆਂ ‘ਚ ਪੌਣੇ ਤਿੰਨ ਕਰੋੜ ਤੋਂ ਜ਼ਿਆਦਾ ਲੋਕ ਕੋਰੋਨਾ ਵਾਇਰਸ ਦੀ ਲਪੇਟ ‘ਚ ਆ ਚੁੱਕੇ ਹਨ ਅਤੇ ਮੌਤ ਦਾ ਅੰਕੜਾ 9 ਲੱਖ ਤੋਂ ਪਾਰ ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ ‘ਚ ਦੁਨੀਆਂ ‘ਚ ਦੋ ਲੱਖ, 4 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ 4,288 ਲੋਕਾ ਦੀ ਜਾਨ ਚਲੀ ਗਈ ਹੈ।
ਦੁਨੀਆਂ ਭਰ ‘ਚ ਹੁਣ ਤਕ ਦੋ ਕਰੋੜ, 77 ਲੱਖ ਲੋਕ ਕੋਰੋਨਾ ਪੀੜਤ ਹੋ ਚੁੱਕੇ ਹਨ। ਇਸ ‘ਚ 9 ਲੱਖ, 844 ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਹੈ। ਉੱਥੇ ਹੀ ਇਕ ਕਰੋੜ, 98 ਲੱਖ ਲੋਕ ਠੀਕ ਵੀ ਹੋਏ ਹਨ। ਪੂਰੀ ਦੁਨੀਆਂ ‘ਚ 70 ਲੱਖ ਐਕਟਿਵ ਕੇਸ ਹਨ ਯਾਨੀ ਕਿ ਫਿਲਹਾਲ 70 ਲੱਖ ਲੋਕਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।
ਕੋਰੋਨਾ ਪ੍ਰਭਾਵਿਤ ਮੁਲਕਾਂ ‘ਚ ਅਮਰੀਕਾ ਅਜੇ ਵੀ ਪਹਿਲੇ ਨੰਬਰ ‘ਤੇ ਹੈ। ਪਰ ਇਸ ਵੇਲੇ ਭਾਰਤ ‘ਚ ਕੋਰੋਨਾ ਕੇਸ ਤੇਜ਼ੀ ਨਾਲ ਸਾਹਮਣੇ ਆ ਰਹੇ ਹਨ। ਅਮਰੀਕਾ ‘ਚ ਹੁਣ ਤਕ 65 ਲੱਖ ਤੋਂ ਜ਼ਿਆਦਾ ਲੋਕ ਵਾਇਰਸ ਦੇ ਸ਼ਿਕਾਰ ਹੋ ਚੁੱਕੇ ਹਨ। ਅਮਰੀਕਾ ‘ਚ ਪਿਛਲੇ 24 ਘੰਟਿਆਂ ‘ਚ 27 ਹਜ਼ਾਰ ਤੋਂ ਜ਼ਿਆਦਾ ਕੇਸ ਸਾਹਮਣੇ ਆ ਚੁੱਕੇ ਹਨ। ਬ੍ਰਾਜ਼ੀਲ ‘ਚ ਪਿਛਲੇ 24 ਘੰਟਿਆਂ 17 ਹਜ਼ਾਰ ਮਾਮਲੇ ਸਾਹਮਣੇ ਆਏ ਹਨ। ਦੁਨੀਆਂ ‘ਚ ਕੋਰੋਨਾ ਮਾਮਲਿਆਂ ‘ਚ ਭਾਰਤ ਬ੍ਰਾਜ਼ੀਲ ਨੂੰ ਪਛਾੜ ਕੇ ਦੂਜੇ ਨੰਬਰ ‘ਤੇ ਆ ਗਿਆ ਹੈ।