News Punjab

Drugs Case : ਮਜੀਠੀਆ SIT ਸਾਹਮਣੇ ਪੇਸ਼ ਹੋਣ ਪਟਿਆਲਾ ਪੁੱਜੇ, ਕਿਹਾ- ਪੁਲਸੀਆ ਕਰਫ਼ਿਊ ਨੇ ਸਾਬਿਤ ਕਰ’ਤਾ ਸਰਕਾਰ ਡਰੀ ਹੋਈ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਡਰੱਗ ਕੇਸ ‘ਚ ਐੱਸਆਈਟੀ ਸਾਹਮਣੇ ਪੇਸ਼ ਹੋਣ ਲਈ ਪਟਿਆਲਾ ਪਹੁੰਚੇ ਹਨ। ਇਸ ਦੌਰਾਨ ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਹੀ ਐੱਸਆਈਟੀ ਨੂੰ ਚਲਾ ਰਿਹਾ ਹੈ ਜੋਕਿ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜਦੋਂ ਇਕ ਬੱਚੀ ਦੇ ਨਾਲ ਖੜਨ ਦਾ ਐਲਾਨ ਕੀਤਾ ਹੈ, ਉਦੋਂ ਸੰਮਨ ਜਾਰੀ ਕਰ ਦਿੱਤਾ ਤੇ ਇਸ ਬਾਰੇ ਪਹਿਲਾਂ ਹੀ ਪਤਾ ਸੀ। ਮਜੀਠੀਆ ਨੇ ਕਿਹਾ ਕਿ ਦੋ ਸਾਲ ਤਕ ਇਸ ਕੇਸ ਬਾਰੇ ਕੋਈ ਨਹੀਂ ਬੋਲਿਆ ਸੀ, ਸਬੂਤ ਹਨ ਤਾਂ ਅਦਾਲਤ ‘ਚ ਪੇਸ਼ ਕਰਦੇ ਪਰ ਇੱਥੇ ਸਿਆਸੀਕਰਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਗ੍ਰਿਫ਼ਤਾਰੀ ਤੋਂ ਨਹੀਂ ਡਰਦੇ ਪਰ ਉਨ੍ਹਾਂ ਦੀ ਇਸ ਪੇਸ਼ੀ ਦੌਰਾਨ ਪਟਿਆਲਾ ‘ਚ ਲਗਾਇਆ ਗਿਆ ਪੁਲਿਸ ਦਾ ਕਰਫੂ ਸਾਬਿਤ ਕਰਦਾ ਹੈ ਕਿ ਸਰਕਾਰ ਉਨ੍ਹਾਂ ਤੋਂ ਕਿੰਨਾ ਡਰਦੀ ਹੈ।

ਮਜੀਠੀਆ ਨੇ ਕਿਹਾ ਕਿ ਕੇਜਰੀਵਾਲ ਨੂੰ ਈਡੀ ਨੂੰ ਸੱਦਿਆ ਪਰ ਉਹ ਭਗਵੰਤ ਮਾਨ ਦੇ ਜਹਾਜ਼ ‘ਚ ਭੱਜਦਾ ਫਿਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਕਾਨੂੰਨ ਦੀ ਪਾਲਣਾ ਕਰਦੇ ਹਨ, ਇਸ ਲਈ ਸਿੱਟ ਅੱਗੇ ਪੇਸ਼ ਹੋਣ ਲਈ ਆਏ ਹਨ। ਮਜੀਠੀਆ ਨੇ ਕਿਹਾ ਕਿ 31 ਤਰੀਕ ਨੂੰ ਸਿੱਟ ਦੇ ਮੁਖੀ ਮੁਖਵਿੰਦਰ ਛੀਨਾ ਦੀ ਸੇਵਾਮੁਕਤੀ ਹੈ ਤੇ ਇਸ ਲਈ ਹੁਣ ਭਗਵੰਤ ਆਪ ਹੀ ਸਿੱਟ ਮੁਖੀ ਬਣ ਕੇ ਆਪਣੀ ਮਰਜ਼ੀ ਕਰ ਲੈਣ।

Related posts

Canada’s New Year’s Eve Weather: A Night of Contrasts Across the Nation

Gagan Oberoi

Peel Regional Police – Arrests Made at Protests in Brampton and Mississauga

Gagan Oberoi

ਰੰਧਾਵਾ ਦਾ ਮਜੀਠੀਆ ‘ਤੇ ਤਿੱਖਾ ਹਮਲਾ; ਕਿਹਾ- ਮੈਨੂੰ, ਚੰਨੀ ਤੇ ਪੁਲਿਸ ਅਫ਼ਸਰਾਂ ਨੂੰ ਦਿੱਤੀਆਂ ਸਨ ਧਮਕੀਆਂ

Gagan Oberoi

Leave a Comment