ਰਾਜਸਥਾਨ ਦੇ ਕੋਟਾ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਲਾੜੇ ਅਤੇ ਹੋਰ ਲੋਕਾਂ ਨੂੰ ਲੈ ਕੇ ਜਾ ਰਹੀ ਕਾਰ ਚੰਬਲ ਨਦੀ ਵਿੱਚ ਡਿੱਗ ਗਈ। ਇਸ ਹਾਦਸੇ ‘ਚ 9 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ। ਹੁਣ ਤਕ ਦੀ ਜਾਣਕਾਰੀ ਮੁਤਾਬਕ ਇਹ ਹਾਦਸਾ ਕੋਟਾ ਦੇ ਇੱਕ ਛੋਟੇ ਪੁਲ ‘ਤੇ ਵਾਪਰਿਆ। ਸਪੀਡ ਬਰੇਕਰ ਕਾਰਨ ਬੇਕਾਬੂ ਹੋਈ ਕਾਰ ਕਰੀਬ 15 ਫੁੱਟ ਹੇਠਾਂ ਚੰਬਲ ਨਦੀ ਵਿੱਚ ਜਾ ਡਿੱਗੀ। ਮਰਨ ਵਾਲਿਆਂ ਵਿੱਚ ਲਾੜੇ ਅਤੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਡਰਾਈਵਰ ਵੀ ਸ਼ਾਮਲ ਹੈ। ਦੱਸਿਆ ਜਾ ਰਿਹਾ ਹੈ ਕਿ ਬਰਾਤ ਮੱਧ ਪ੍ਰਦੇਸ਼ ਦੇ ਉਜੈਨ ਵੱਲੋਂ ਆ ਰਹੀ ਸੀ। ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਕਰੇਨ ਦੀ ਮਦਦ ਨਾਲ ਕਾਰ ਨੂੰ ਪਾਣੀ ‘ਚੋਂ ਬਾਹਰ ਕੱਢਿਆ ਗਿਆ। ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਕੋਟਾ ਦੇ ਨਯਾਪੁਰਾ ਚੰਬਲ ਦੇ ਛੋਟੇ ਪੁਲ ਤੋਂ ਬੇਕਾਬੂ ਹੋ ਕੇ ਨਦੀ ‘ਚ ਡਿੱਗੀ ਅਰਟਿਗਾ ਕਾਰ ਹਾਦਸੇ ‘ਚ 9 ਲੋਕਾਂ ਦੀ ਮੌਤ ਹੋ ਗਈ ਹੈ। ਕਾਰ ‘ਚ ਮੌਜੂਦ ਲੋਕ ਬਰਾਤੀ ਦੱਸੇ ਜਾ ਰਹੇ ਹਨ। ਕੁਝ ਸਮਾਂ ਪਹਿਲਾਂ 8 ਲੋਕਾਂ ਦੀ ਮੌਤ ਹੋ ਗਈ ਸੀ, ਨਿਗਮ ਦੀਆਂ ਗੋਤਾਖੋਰਾਂ ਨੇ 1 ਹੋਰ ਲਾਸ਼ ਕੱਢੀ, ਮ੍ਰਿਤਕਾਂ ‘ਚ ਲਾੜਾ ਵੀ ਸ਼ਾਮਲ ਸੀ।