Punjab

NIA ਵੱਲੋਂ ਗਾਇਕ ਕੰਵਰ ਗਰੇਵਾਲ ਦੇ ਘਰ ਰੇਡ, ਗੈਂਗਸਟਰ ਮਾਮਲੇ ‘ਚ ਕੀਤੀ ਜਾ ਰਹੀ ਹੈ ਕਾਰਵਾਈ

 ਨੈਸ਼ਨਲ ਇਨਵੈਸਟੀਗੇਸ਼ਨ ਟੀਮ ਨੇ ਅੱਜ ਸਵੇਰੇ ਪੰਜਾਬ ਦੇ ਮਸ਼ਹੂਰ ਗਾਇਕ ਦੇ ਘਰ ਛਾਪਾ ਮਾਰਿਆ। ਦੱਸਿਆ ਜਾ ਰਿਹਾ ਹੈ ਕਿ NIA ਦੀ ਟੀਮ ਗਾਇਕਾਂ ਅਤੇ ਗੈਂਗਸਟਰਾਂ ਵਿਚਾਲੇ ਸਬੰਧਾਂ ਦੀ ਜਾਂਚ ਕਰ ਰਹੀ ਹੈ। ਸੂਫੀ ਗਾਇਕ ਕੰਵਰ ਗਰੇਵਾਲ ਦੇ ਸੈਕਟਰ 104 ਸਥਿਤ ਤਾਜ ਟਾਵਰ ‘ਤੇ NIA ਦੀ ਟੀਮ ਨੇ ਛਾਪਾ ਮਾਰ ਕੇ ਪੂਰੇ ਟਾਵਰ ਨੂੰ ਸੀਲ ਕਰ ਦਿੱਤਾ ਹੈ।

ਟਾਵਰ ‘ਚੋਂ ਕਿਸੇ ਨੂੰ ਵੀ ਬਾਹਰ ਨਹੀਂ ਨਿਕਲਣ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਜਿਨ੍ਹਾਂ ਲੋਕਾਂ ਨੂੰ ਸਵੇਰੇ ਆਪਣੇ ਦਫ਼ਤਰਾਂ ਨੂੰ ਜਾਣਾ ਪੈਂਦਾ ਸੀ, ਉਹ ਨਹੀਂ ਜਾ ਸਕੇ |

ਐਨਆਈਏ ਦੀ ਟੀਮ ਕੰਵਰ ਗਰੇਵਾਲ ਤੋਂ ਪੁੱਛਗਿੱਛ ਕਰ ਰਹੀ ਹੈ। ਗਰੇਵਾਲ ਨੇ ਕਿਸਾਨ ਲਹਿਰ ਵਿੱਚ ਸਰਗਰਮ ਭੂਮਿਕਾ ਨਿਭਾਈ ਅਤੇ ਕਿਸਾਨ ਲਹਿਰ ਨੂੰ ਅੱਗੇ ਵਧਾਉਣ ਲਈ ਕਈ ਗੀਤ ਗਾਏ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ NIA ਗਾਇਕਾਂ ਅਤੇ ਗੈਂਗਸਟਰਾਂ ਦੇ ਆਪਸੀ ਸਬੰਧਾਂ ਦਾ ਪਤਾ ਲਗਾਉਣ ਲਈ ਸਰਗਰਮ ਹੈ। ਮੂਸੇਵਾਲ ਦੇ ਕਤਲ ਤੋਂ ਬਾਅਦ ਪੰਜਾਬ ਦੀ ਗਾਇਕਾ ਅਫਸਾਨਾ ਖਾਨ ਨੂੰ ਐਨਆਈਏ ਨੇ ਪੁੱਛਗਿੱਛ ਲਈ ਸਭ ਤੋਂ ਪਹਿਲਾਂ ਬੁਲਾਇਆ ਸੀ। ਉਸ ‘ਤੇ ਦੋਸ਼ ਸੀ ਕਿ ਅਫਸਾਨਾ ਖਾਨ ਗੈਂਗਸਟਰਾਂ ਦੇ ਬੰਬੀਹਾ ਗਰੁੱਪ ਨੂੰ ਉਤਸ਼ਾਹਿਤ ਕਰਦੀ ਹੈ।

ਇਸ ਤੋਂ ਪਹਿਲਾਂ ਦਿਲਪ੍ਰੀਤ ਢਿੱਲੋਂ, ਜੈਨੀ ਜੌਹਲ, ਅਫਸਾਨਾ ਖਾਨ ਤੋਂ ਵੀ ਪੁੱਛ ਗਿੱਛ ਕੀਤੀ ਜਾ ਚੁੱਕੀ ਹੈ।

NIA ਨੇ ਗੈਂਗਸਟਰ ਰਵੀ ਰਾਜਗੜ੍ਹ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪਹਿਲਾਂ ਵੀ ਗੈਂਗਸਟਰ ਮਾਮਲੇ ਵਿੱਚ ਕਾਰਵਾਈ ਕੀਤੀ ਸੀ। NIA ਨੇ ਪੰਜਾਬ ਦੇ ਲੁਧਿਆਣਾ ਅਤੇ ਤਰਨਤਾਰਨ ਵਿੱਚ ਛਾਪੇਮਾਰੀ ਕੀਤੀ। ਜਾਣਕਾਰੀ ਮੁਤਾਬਕ NIA ਨੇ ਲੁਧਿਆਣਾ ‘ਚ ਗੈਂਗਸਟਰ ਰਵੀ ਰਾਜਗੜ੍ਹ ਦੇ ਘਰ ਦੀ ਤਲਾਸ਼ੀ ਲਈ ਸੀ। ਉਸ ਦੀ ਮੰਗਣੀ ਰਵੀ ਲਾਰੈਂਸ ਬਿਸ਼ਨੋਈ ਨਾਲ ਹੋਈ ਹੈ। ਇਸ ਕਾਰਨ NIA ਨੇ ਕਾਰਵਾਈ ਕੀਤੀ ਸੀ।

Related posts

BMW M Mixed Reality: New features to enhance the digital driving experience

Gagan Oberoi

ਨਵਾਂ ਸ਼ਹਿਰ ‘ਚ ਦੁਬਈ ਤੋਂ ਪਰਤੇ ਵਿਅਕਤੀ ਕੋਰੋਨਾ ਪੌਜੇਟਿਵ, ਪੰਜ ਨਵੇਂ ਕੇਸ

Gagan Oberoi

ਕੇਂਦਰ ਕਿਸਾਨਾਂ ਦੇ ਮਸਲੇ ਹੱਲ ਕਰਨ ਦੇ ਨਾਲ-ਨਾਲ ਕੀਤੇ ਵਾਅਦੇ ਪੂਰੇ ਕਰੇ: ਹਰਸਿਮਰਤ ਬਾਦਲ

Gagan Oberoi

Leave a Comment