National

PM ਨਰਿੰਦਰ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ‘ਚ ਅਲਰਟ, ਖੁਫੀਆ ਏਜੰਸੀਆਂ ਨੇ ਦਿੱਤੀ ਚਿਤਾਵਨੀ- ਅੱਤਵਾਦੀਆਂ ਨੇ ਵਧਾਈਆਂ ਸਰਗਰਮੀਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਟਾਟਾ ਕੈਂਸਰ ਹਸਪਤਾਲ ਦਾ ਉਦਘਾਟਨ ਕਰਨ ਲਈ ਪੰਜਾਬ ਦਾ ਦੌਰਾ ਕਰ ਰਹੇ ਹਨ। ਇਸ ਤੋਂ ਪਹਿਲਾਂ ਕੇਂਦਰੀ ਖੁਫੀਆ ਏਜੰਸੀਆਂ ਨੇ ਪੰਜਾਬ ਪੁਲਿਸ ਨੂੰ ਅਲਰਟ ਕੀਤਾ ਹੈ। ਖੁਫੀਆ ਏਜੰਸੀਆਂ ਨੇ ਕਿਹਾ ਕਿ ਅੱਤਵਾਦੀ ਸੂਬੇ ‘ਚ ਸਰਗਰਮੀ ਵਧਾ ਸਕਦੇ ਹਨ। ਇਸ ਤੋਂ ਬਾਅਦ ਪੰਜਾਬ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਖੁਫੀਆ ਏਜੰਸੀਆਂ ਨੇ ਪੰਜਾਬ ਨੂੰ ਪੱਤਰ ਲਿਖ ਕੇ ਸੂਬੇ ‘ਚ ਵੱਡੀ ਵਾਰਦਾਤ ਹੋਣ ਦੀ ਸੰਭਾਵਨਾ ਜਤਾਈ ਹੈ। ਨੇ ਕਿਹਾ ਕਿ ਅੱਤਵਾਦੀਆਂ ਅਤੇ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਨੇਤਾ ਹਨ। ਦੱਸਿਆ ਜਾ ਰਿਹਾ ਹੈ ਕਿ ਪੱਤਰ ‘ਚ ਕੁਝ ਨੇਤਾਵਾਂ ਦਾ ਜ਼ਿਕਰ ਵੀ ਕੀਤਾ ਗਿਆ ਹੈ। ਹਾਲਾਂਕਿ ਪੁਲਿਸ ਨੇ ਇਹ ਨਹੀਂ ਦੱਸਿਆ ਕਿ ਕਿਹੜੇ ਨੇਤਾਵਾਂ ਨੂੰ ਖਤਰਾ ਹੈ।

ਦੱਸ ਦੇਈਏ ਕਿ ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ ਵਿੱਚ ਚਾਰ ਅੱਤਵਾਦੀ ਫੜੇ ਗਏ ਸਨ। ਉਨ੍ਹਾਂ ਦੀ ਪੁੱਛਗਿੱਛ ਦੇ ਆਧਾਰ ‘ਤੇ ਪੁਲਿਸ ਨੂੰ ਕੁਝ ਇਨਪੁਟ ਮਿਲੇ ਹਨ। ਅੱਤਵਾਦੀਆਂ ਨੇ ਕਿਹਾ ਕਿ ਦਿੱਲੀ, ਮੁਹਾਲੀ ਅਤੇ ਮੋਗਾ ਉਨ੍ਹਾਂ ਦੇ ਨਿਸ਼ਾਨੇ ‘ਤੇ ਹਨ। ਹਾਲਾਂਕਿ, ਉਨ੍ਹਾਂ ਨੂੰ ਇਹ ਪਤਾ ਨਹੀਂ ਸੀ ਕਿ ਉਨ੍ਹਾਂ ਨੇ ਕਿਹੜਾ ਮਿਸ਼ਨ ਪੂਰਾ ਕਰਨਾ ਹੈ। ਉਹ ਆਪਣੇ ਮਾਲਕਾਂ ਦੇ ਹੁਕਮਾਂ ਦੀ ਉਡੀਕ ਕਰ ਰਿਹੇ ਸਨ।

Related posts

ਵਿਧਾਨ ਸਭਾ ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਪਹਿਲੀ ਵਾਰ ਆਇਆ ਸਿੱਧੂ ਮੂਸੇਵਾਲਾ ਦਾ ਬਿਆਨ, ਭਗਵੰਤ ਮਾਨ ਬਾਰੇ ਕਹੀ ਇਹ ਗੱਲਅਕਸਰ ਵਿਵਾਦਾਂ ‘ਚ ਘਿਰੇ ਰਹਿਣ ਵਾਲੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਚੋਣਾਂ ‘ਚ ਮਿਲੀ ਹਾਰ ‘ਤੇ ਚੁੱਪ ਤੋੜੀ ਹੈ। ਮੂਸੇਵਾਲਾ ਨੇ ਦੁਬਈ ‘ਚ ਇਕ ਕੰਸਰਟ ਦੌਰਾਨ ਕਿਹਾ ਕਿ ਮੇਰੀ ਹਾਰ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ ਪਰ ਜਿਹੜੇ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ, ਉਨ੍ਹਾਂ ਦੀ ਤਾਂ 15 ਸਾਲ ਪਹਿਲਾਂ ਜ਼ਮਾਨਤ ਤਕ ਜ਼ਬਤ ਹੋ ਗਈ ਸੀ। ਜਦਕਿ ਮੈਨੂੰ 40,000 ਵੋਟਾਂ ਮਿਲੀਆਂ ਹਨ। ਉਨ੍ਹਾਂ ਅੱਗੇ ਤੋਂ ਵੀ ਰਾਜਨੀਤੀ ‘ਚ ਸਰਗਰਮ ਰਹਿਣ ਦੀ ਗੱਲ ਕੀਤੀ ਤੇ ਕਿਹਾ ਕਿ ਅਗਲੀ ਵਾਰ ਫਿਰ ਚੋਣ ਲੜਨਗੇ। ਸਿੱਧੂ ਮੂਸੇਵਾਲਾ ਨੇ ਕਿਹਾ ਕਿ ਉਸ ਨੂੰ ਆਪਣੀ ਪੂਰੀ ਜ਼ਿੰਮੇਵਾਰੀ ਨਿਭਾਈ ਹੈ। ਉਸ ਨੇ ਕਿਹਾ ਕਿ 3 ਮਹੀਨੇ ਲੋਕਾਂ ਵਿਚਕਾਰ ਰਿਹਾ ਤੇ ਉਸ ਨੂੰ ਜੋ ਠੀਕ ਲੱਗਾ ਉਸ ਨੇ ਕੀਤਾ। ਜ਼ਿਕਰਯੋਗ ਹੈ ਕਿ ਮਾਨਸਾ ਸੀਟ ਤੋਂ ਸਿੱਧੂ ਮੂਸੇਵਾਲਾ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਵਿਜੈ ਸਿੰਗਲਾ ਨੇ 63,323 ਵੋਟਾਂ ਨਾਲ ਹਰਾਇਆ। ਉਨ੍ਹਾਂ ਨੂੰ ਹੁਣ ਪੰਜਾਬ ਸਰਕਾਰ ‘ਚ ਸਿਹਤ ਮੰਤਰੀ ਬਣਾਇਆ ਗਿਆ ਹੈ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਗਾਣਿਆਂ ‘ਚ ਮਸ਼ਹੂਰ 5911 ਨੂੰ ਦੂਸਰੇ ਟ੍ਰੈਕਟਰ ਨਾਲ ਉਲਟਾ ਖਿੱਚਿਆ ਸੀ।

Gagan Oberoi

Punjab Election 2022: ਕੇਜਰੀਵਾਲ ਤੇ ਕੈਪਟਨ ਇੱਕੋ ਜਿਹੇ, ਦੋਵਾਂ ਨੇ ਸਹੁੰ ਖਾ ਕੇ ਕੀਤਾ ਇਹ ਕੰਮ, ਸੁਖਬੀਰ ਬਾਦਲ ਦਾ ਦਾਅਵਾ

Gagan Oberoi

ਮਹਾਰਾਣੀ ਐਲਿਜ਼ਾਬੈਥ ਦਾ ਅੰਤਿਮ ਸੰਸਕਾਰ ਅੱਜ, ਤਿਆਰੀਆਂ ਮੁਕੰਮਲ-ਮੁਰਮੂ ਤੇ ਬਾਇਡਨ ਸਮੇਤ ਸੌ ਦੇਸ਼ਾਂ ਦੇ ਨੇਤਾ ਪਹੁੰਚੇ ਲੰਡਨ

Gagan Oberoi

Leave a Comment