National

PM ਮੋਦੀ ਨੇ ਪੰਜਾਬ ਦੇ ਨਵੇਂ ਬਣੇ ਸੀਐੱਮ ਭਗਵੰਤ ਮਾਨ ਨੂੰ ਦਿੱਤੀ ਵਧਾਈ, ਕਿਹਾ-ਪੰਜਾਬ ਦੇ ਵਿਕਾਸ ਲਈ ਦੇਵਾਂਗੇ ਪੂਰਾ ਸਾਥ

ਭਗਵੰਤ ਮਾਨ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਨੇ ਭਗਵੰਤ ਮਾਨ ਨੂੰ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ। ਨੇ ਕਿਹਾ ਕਿ ਅਸੀਂ ਮਿਲ ਕੇ ਪੰਜਾਬ ਦੇ ਵਿਕਾਸ ਲਈ ਕੰਮ ਕਰਾਂਗੇ।

ਸਹੁੰ ਚੁੱਕ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੌਜੂਦ ਸਨ। ਆਪਣੇ ਟਵਿੱਟਰ ‘ਤੇ ਉਨ੍ਹਾਂ ਲਿਖਿਆ ਕਿ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ‘ਤੇ ਬਹੁਤ-ਬਹੁਤ ਵਧਾਈਆਂ ਅਤੇ ਸ਼ੁੱਭਕਾਮਨਾਵਾਂ। ਕੇਜਰੀਵਾਲ ਨੇ ਲਿਖਿਆ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਮਾਨ ਦੀ ਅਗਵਾਈ ‘ਚ ਪੰਜਾਬ ਖੁਸ਼ਹਾਲੀ ਵੱਲ ਪਰਤੇਗਾ। ਬਹੁਤ ਤਰੱਕੀ ਹੋਵੇਗੀ। ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।

Related posts

PM ਮੋਦੀ ਦੇ ਜਨਮ ਦਿਨ ‘ਤੇ ਗੋਆ ਦਾ ਰਾਜ ਭਵਨ ਦੇਵੇਗਾ ਮਰੀਜ਼ਾਂ ਨੂੰ ਆਰਥਿਕ ਮਦਦ, ਇਕ ਸਾਲ ਤਕ ਚੱਲੇਗੀ ਇਹ ਮੁਹਿੰਮ

Gagan Oberoi

Fresh Snowfall In Manali : ਤਾਜ਼ੀ ਬਰਫ਼ਬਾਰੀ ਨਾਲ ਚਮਕੇ ਮਨਾਲੀ ਤੇ ਲਾਹੌਲ ਦੇ ਪਹਾੜ, ਤਸਵੀਰਾਂ ਦੇਖ ਕੇ ਰੂਹ ਹੋ ਜਾਵੇਗੀ ਖੁਸ਼

Gagan Oberoi

Kadha Prasad – Blessed Sweet Offering – Traditional Recipe perfect for a Gurupurab langar

Gagan Oberoi

Leave a Comment