National

PM Modi Nepal Visit : PM Modi 16 ਮਈ ਨੂੰ ਜਾਣਗੇ ਨੇਪਾਲ, ਪ੍ਰਧਾਨ ਮੰਤਰੀ ਦੇਉਬਾ ਨਾਲ ਕਰਨਗੇ ਗੱਲਬਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 16 ਮਈ ਨੂੰ ਨੇਪਾਲ ਦਾ ਇੱਕ ਦਿਨਾ ਦੌਰਾ ਕਰਨਗੇ। ਮੋਦੀ ਬੁੱਧ ਪੂਰਨਿਮਾ ਦੇ ਮੌਕੇ ‘ਤੇ ਭਗਵਾਨ ਗੌਤਮ ਬੁੱਧ ਦੇ ਜਨਮ ਸਥਾਨ ਲੁੰਬੀਨੀ ਜਾਣਗੇ। ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਤਰਾਲੇ ਨੇ ਕਿਹਾ ਕਿ ਮੋਦੀ ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਉਬਾ ਦੇ ਸੱਦੇ ‘ਤੇ ਗੁਆਂਢੀ ਦੇਸ਼ ਦਾ ਦੌਰਾ ਕਰਨਗੇ।

ਮੰਤਰਾਲੇ ਨੇ ਕਿਹਾ ਕਿ ਮੋਦੀ ਲੁੰਬੀਨੀ ਦੇ ਮਾਇਆਦੇਵੀ ਮੰਦਰ ‘ਚ ਪੂਜਾ ਕਰਨਗੇ। ਇਸ ਤੋਂ ਇਲਾਵਾ ਉਹ ਲੁੰਬੀਨੀ ਡਿਵੈਲਪਮੈਂਟ ਟਰੱਸਟ ਵੱਲੋਂ ਕਰਵਾਏ ਸਮਾਗਮ ਨੂੰ ਵੀ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਲੁੰਬੀਨੀ ਮੱਠ ਖੇਤਰ ਵਿੱਚ ਬੋਧੀ ਸੱਭਿਆਚਾਰ ਅਤੇ ਵਿਰਾਸਤ ਕੇਂਦਰ ਦੇ ਨੀਂਹ ਪੱਥਰ ਸਮਾਗਮ ਵਿੱਚ ਵੀ ਹਿੱਸਾ ਲੈਣਗੇ। ਮੰਤਰਾਲੇ ਮੁਤਾਬਕ ਦੋਵਾਂ ਪ੍ਰਧਾਨ ਮੰਤਰੀਆਂ ਵਿਚਾਲੇ ਦੁਵੱਲੀ ਮੀਟਿੰਗ ਵੀ ਹੋਵੇਗੀ।

ਪ੍ਰਧਾਨ ਮੰਤਰੀ ਵਜੋਂ ਨੇਪਾਲ ਦਾ ਪੰਜਵਾਂ ਦੌਰਾ

ਜ਼ਿਕਰਯੋਗ ਹੈ ਕਿ 2014 ‘ਚ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਪੀਐੱਮ ਮੋਦੀ ਨੇਪਾਲ ਦਾ ਪੰਜਵਾਂ ਦੌਰਾ ਕਰਨਗੇ।

ਪ੍ਰਧਾਨ ਮੰਤਰੀ ਨੂੰ ਆਨਰੇਰੀ ਡਾਕਟਰੇਟ ਨਾਲ ਕੀਤਾ ਜਾਵੇਗਾ ਸਨਮਾਨਿਤ

ਮੋਦੀ ਨੂੰ ਲੁੰਬੀਨੀ ਬੋਧੀ ਯੂਨੀਵਰਸਿਟੀ ਵੱਲੋਂ ਆਨਰੇਰੀ ਡਾਕਟਰੇਟ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਸਬੰਧੀ ਯੂਨੀਵਰਸਿਟੀ ਕਾਰਜਕਾਰੀ ਕੌਂਸਲ ਵੱਲੋਂ ਮਤਾ ਪਾਸ ਕੀਤਾ ਗਿਆ ਹੈ।

 

 

ਨਾਗਰਿਕ ਚੋਣਾਂ ਕਾਰਨ ਦੋਵਾਂ ਦੇਸ਼ਾਂ ਦੀ ਸੀਮਾ ਸੀਲ

ਨੇਪਾਲ ‘ਚ ਲੋਕਲ ਬਾਡੀ ਚੋਣਾਂ ਕਾਰਨ ਭਾਰਤ-ਨੇਪਾਲ ਸਰਹੱਦ ਨੂੰ ਸੀਲ ਕਰ ਦਿੱਤਾ ਗਿਆ ਹੈ। ਦੋਵਾਂ ਦੇਸ਼ਾਂ ਦੀ ਸਰਹੱਦ ਹੁਣ 13 ਮਈ ਨੂੰ ਸ਼ਾਮ 7 ਵਜੇ ਆਮ ਲੋਕਾਂ ਦੀ ਆਵਾਜਾਈ ਲਈ ਖੋਲ੍ਹ ਦਿੱਤੀ ਜਾਵੇਗੀ। ਨੇਪਾਲ ਵਿੱਚ 13 ਮਈ ਨੂੰ ਨਗਰ ਨਿਗਮ ਚੋਣਾਂ ਲਈ ਵੋਟਿੰਗ ਹੋਣੀ ਹੈ। ਬਾਰਡਰ ਨੂੰ ਸੀਲ ਕਰ ਦਿੱਤਾ ਗਿਆ ਹੈ ਤਾਂ ਜੋ ਵੋਟਾਂ ਵਾਲੇ ਦਿਨ ਕੋਈ ਗੜਬੜ ਨਾ ਹੋਵੇ।

Related posts

ਗਾਜ਼ਾ ਸ਼ਹਿਰ ਦੇ ਸਕੂਲ ’ਚ ਚੱਲਦੇ ਸ਼ਰਨਾਰਥੀ ਕੈਂਪ ਉੱਤੇ ਹਵਾਈ ਹਮਲੇ, 100 ਤੋਂ ਵੱਧ ਮੌਤਾਂ

Gagan Oberoi

Jeju Air crash prompts concerns over aircraft maintenance

Gagan Oberoi

ਮੋਦੀ ਸਰਬਸੰਮਤੀ ਨਾਲ ਐੱਨਡੀਏ ਸੰਸਦੀ ਦਲ ਦੇ ਨੇਤਾ ਚੁਣੇ, ਸਹੁੰ ਚੁੱਕ ਸਮਾਗਮ 9 ਨੂੰ

Gagan Oberoi

Leave a Comment