National

Presidential Election 2022 : PM ਮੋਦੀ ਤੋਂ ਬਾਅਦ ਦ੍ਰੋਪਦੀ ਮੁਰਮੂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਨਡੀਏ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਉਹ ਭਲਕੇ 24 ਜੂਨ ਨੂੰ ਨਾਮਜ਼ਦਗੀ ਦਾਖ਼ਲ ਕਰੇਗੀ। ਮੋਦੀ ਨੇ ਟਵੀਟ ‘ਤੇ ਲਿਖਿਆ, ਸ਼੍ਰੀਮਤੀ ਦ੍ਰੋਪਦੀ ਮੁਰਮੂ ਜੀ ਨਾਲ ਮੁਲਾਕਾਤ ਕੀਤੀ। ਉਸ ਦੀ ਰਾਸ਼ਟਰਪਤੀ ਨਾਮਜ਼ਦਗੀ ਦੀ ਭਾਰਤ ਭਰ ਵਿੱਚ ਸਮਾਜ ਦੇ ਸਾਰੇ ਵਰਗਾਂ ਦੁਆਰਾ ਸ਼ਲਾਘਾ ਕੀਤੀ ਗਈ ਹੈ। ਜ਼ਮੀਨੀ ਸਮੱਸਿਆਵਾਂ ਬਾਰੇ ਉਨ੍ਹਾਂ ਦੀ ਸਮਝ ਅਤੇ ਭਾਰਤ ਦੇ ਵਿਕਾਸ ਲਈ ਦ੍ਰਿਸ਼ਟੀ ਬੇਮਿਸਾਲ ਹੈ। ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਬਾਅਦ ਦ੍ਰੋਪਦੀ ਮੁਰਮੂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ, ਉਹ ਭਲਕੇ ਰਾਸ਼ਟਰਪਤੀ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।

NDA ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਵੀਰਵਾਰ ਨੂੰ ਦਿੱਲੀ ਪਹੁੰਚ ਗਈ। ਹਵਾਈ ਅੱਡੇ ‘ਤੇ ਭਾਜਪਾ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਮੁਰਮੂ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਦੇ ਅਹੁਦੇ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਦੱਸ ਦੇਈਏ ਕਿ ਵਿਰੋਧੀ ਧਿਰ ਨੇ ਇਸ ਅਹੁਦੇ ਲਈ ਯਸ਼ਵੰਤ ਸਿਨਹਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਰਾਸ਼ਟਰਪਤੀ ਦੀ ਚੋਣ 18 ਜੁਲਾਈ ਨੂੰ ਹੋਣੀ ਹੈ।

ਜ਼ਿਕਰਯੋਗ ਹੈ ਕਿ ਮੁਰਮੂ ਓਡੀਸ਼ਾ ਦੇ ਸਾਬਕਾ ਮੰਤਰੀ ਹਨ। ਓਡੀਸ਼ਾ ਦੀ ਸੱਤਾਧਾਰੀ ਪਾਰਟੀ ਬੀਜੂ ਜਨਤਾ ਦਲ (ਬੀਜੇਡੀ) ਨੇ ਰਾਸ਼ਟਰਪਤੀ ਦੇ ਅਹੁਦੇ ਲਈ ਐਨਡੀਏ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਸਮਰਥਨ ਨਾਲ ਰਾਸ਼ਟਰਪਤੀ ਚੋਣ ਵਿੱਚ ਭਾਜਪਾ ਉਮੀਦਵਾਰ ਲਈ ਰਾਹ ਆਸਾਨ ਹੋ ਗਿਆ ਹੈ।

Related posts

PM ਮੋਦੀ ਨੇ ਪੰਜਾਬ ਦੇ ਨਵੇਂ ਬਣੇ ਸੀਐੱਮ ਭਗਵੰਤ ਮਾਨ ਨੂੰ ਦਿੱਤੀ ਵਧਾਈ, ਕਿਹਾ-ਪੰਜਾਬ ਦੇ ਵਿਕਾਸ ਲਈ ਦੇਵਾਂਗੇ ਪੂਰਾ ਸਾਥ

Gagan Oberoi

ਵੈਕਸੀਨ ਨਾ ਬਣੀ ਤਾਂ ਭਾਰਤ ਵਿੱਚ 2021 ਤੱਕ ਰੋਜ਼ਾਨਾ ਆਉਣਗੇ ਕਰੋਨਾ ਦੇ 2.87 ਲੱਖ ਕੇਸ

Gagan Oberoi

Punjab Election 2022 : ਆਪ ਸੀਐੱਮ ਫੇਸ ਭਗਵੰਤ ਮਾਨ ਨੇ ਲਗਾਏ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ, ਖੰਨਾ ‘ਚ ਕੱਢਿਆ ਰੋਡ ਸ਼ੋਅ

Gagan Oberoi

Leave a Comment