ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਨਾਲ ਹੱਥ ਮਿਲਾਇਆ ਹੈ। ਅਜੇ ਇਹ ਸਪੱਸ਼ਟ ਨਹੀਂ ਹੈ ਕਿ ਭਾਜਪਾ ਗਠਜੋੜ ਦਾ ਚਿਹਰਾ ਕੌਣ ਹੋਵੇਗਾ। ਪਰ ਭਾਜਪਾ ਨੇ ਕਿਹਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗਠਜੋੜ ਦਾ ਚਿਹਰਾ ਨਹੀਂ ਹੋਣਗੇ।
ਕਿਆਸ ਅਰਾਈਆਂ ਸਨ ਕਿ ਭਾਜਪਾ ਪੰਜਾਬ ਵਿਧਾਨ ਸਭਾ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਲੜ ਰਹੀ ਹੈ। ਪਰ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦਾਅਵਾ ਕੀਤਾ ਕਿ ਅਮਰਿੰਦਰ ਸਿੰਘ ਗਠਜੋੜ ਦਾ ਚਿਹਰਾ ਨਹੀਂ ਹਨ। ਮਨਜਿੰਦਰ ਸਿੰਘ ਨੇ ਕਿਹਾ ਕਿ ਜੇਕਰ ਸੂਬੇ ਵਿੱਚ ਭਾਜਪਾ ਗੱਠਜੋੜ ਦੀ ਸਰਕਾਰ ਬਣਦੀ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਨਹੀਂ ਹੋਣਗੇ।
ਸੀਐਮ ਉਮੀਦਵਾਰ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮਨਜਿੰਦਰ ਸਿੰਘ ਨੇ ਕਿਹਾ ਕਿ ਜੇਕਰ ਐਨਡੀਏ ਦੀ ਸਰਕਾਰ ਬਣਦੀ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਨੂੰ ਸੀਐਮ ਨਹੀਂ ਬਣਾਇਆ ਜਾਵੇਗਾ। ਕੋਈ ਹੋਰ ਸੂਬੇ ਦਾ ਮੁੱਖ ਮੰਤਰੀ ਬਣੇਗਾ। ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਦੌੜ ਵਿੱਚ ਨਹੀਂ ਹਨ।
ਭਾਜਪਾ ਦੇ ਇਸ ਬਿਆਨ ‘ਤੇ ਪੰਜਾਬ ਲੋਕ ਕਾਂਗਰਸ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਚੋਣ ਮੈਦਾਨ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਅਮਰਿੰਦਰ ਸਿੰਘ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਫਿਲਹਾਲ ਸਿਆਸਤ ਤੋਂ ਸੰਨਿਆਸ ਨਹੀਂ ਲੈਣ ਜਾ ਰਹੇ ਹਨ।