Punjab

Punjab Weather-ਪੱਛਮੀ ਗੜਬੜੀ ਕਾਰਨ ਅੱਜ ਰਾਤ ਮੁੜ ਹੋਵੇਗੀ ਬਾਰਸ਼, ਤੇਜ਼ ਹਵਾਵਾਂ ਦੀ ਵੀ ਭਵਿੱਖਬਾਣੀ

ਪੰਜਾਬ ਵਿਚ ਇਕਦਮ ਮੌਸਮ ਬਦਲ ਗਿਆ ਹੈ। ਕੱਲ੍ਹ ਸ਼ਾਮ ਤੋਂ ਸ਼ੁਰੂ ਹੋਈ ਬਾਰਸ਼ ਨੇ ਵੱਡੀ ਰਾਹਤ ਦਿੱਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਂਦੇ ਕੁਝ ਦਿਨਾਂ ਤੱਕ ਮੌਸਮ ਇਸੇ ਤਰ੍ਹਾਂ ਬਣਿਆਂ ਰਹੇਗਾ। ਇਧਰ, ਪੰਜਾਬ ਅਤੇ ਗੁਆਂਢੀ ਸੂਬਿਆਂ ਵਿਚ ਮਾਨਸੂਨ ਬਾਰੇ ਵੱਡੀ ਅਪਡੇਟ ਆਈ ਹੈ। ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਏਕੇ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਵਿਚ ਆਪਣੇ ਤੈਅ ਸਮੇਂ ਅਨੁਸਾਰ 27-28 ਜੂਨ ਦੇ ਨਜ਼ਦੀਕ ਮੌਨਸੂਨ ਦਸਤਕ ਦੇ ਸਕਦਾ ਹੈ।

ਪੱਛਮੀ ਗੜਬੜੀ ਦੇ ਚੱਲਦਿਆਂ ਮਾਨਸੂਨ ਤੋਂ ਪਹਿਲਾਂ ਮੀਂਹ ਦਾ ਇਹ ਸਿਲਸਲਾ ਜਾਰੀ ਰਹਿ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਰਾਤ ਮੁੜ ਬਾਰਸ਼ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। 20 ਜੂਨ ਰਾਤ ਤੋਂ 22 ਜੂਨ ਤੱਕ ਮੌਸਮ ਖੁਸ਼ਗਵਾਰ ਰਹਿ ਸਕਦਾ ਹੈ। ਦੱਸ ਦਈਏ ਕਿ ਬੁੱਧਵਾਰ ਸ਼ਾਮ ਨੂੰ ਪੰਜਾਬ ਦੇ ਮਾਝੇ ਤੇ ਦੋਆਬੇ ਇਲਾਕੇ ’ਚ ਹਨੇਰੀ ਚੱਲੀ ਤੇ ਉਸ ਤੋਂ ਬਾਅਦ ਹਲਕਾ ਮੀਂਹ ਪਿਆ।

ਇਸ ਦਾ ਅਸਰ ਮਾਲਵੇ ਵਿਚ ਵੀ ਦੇਖਣ ਨੂੰ ਮਿਲਿਆ ਹੈ। ਅੰਮ੍ਰਿਤਸਰ ਦੇ ਕੁਝ ਇਲਾਕਿਆਂ ’ਚ ਮੀਂਹ ਦੇ ਨਾਲ ਗੜੇਮਾਰੀ ਵੀ ਹੋਈ ਹੈ। ਸੂਬੇ ਦੇ ਜਲੰਧਰ, ਹੁਸ਼ਿਆਰਪੁਰ, ਪਠਾਨਕੋਟ, ਰੋਪੜ, ਆਨੰਦਪੁਰ ਸਾਹਿਬ, ਲੁਧਿਆਣਾ, ਮੁਹਾਲੀ ਤੇ ਪਟਿਆਲਾ ਦੇ ਕੁਝ ਇਲਾਕਿਆਂ ’ਚ ਹਨੇਰੀ ਤੋਂ ਬਾਅਦ ਮੀਂਹ ਪੈਣ ਕਾਰਨ ਤਾਪਮਾਨ ’ਚ ਵੀ ਗਿਰਾਵਟ ਦਰਜ ਕੀਤੀ ਗਈ ਹੈ।

ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਲੇ 24 ਤੋਂ 48 ਘੰਟਿਆਂ ਦੌਰਾਨ ਪੰਜਾਬ ’ਚ ਕਈ ਥਾਵਾਂ ’ਤੇ ਹਨੇਰੀ ਚੱਲਣ ਤੋਂ ਇਲਾਵਾ ਮੀਂਹ ਪੈ ਸਕਦਾ ਹੈ। ਦਿੱਲੀ ਦੇ ਲੋਕ ਇਸ ਸਮੇਂ ਕਹਿਰ ਦੀ ਗਰਮੀ ਤੋਂ ਪ੍ਰੇਸ਼ਾਨ ਹਨ। ਬੁੱਧਵਾਰ ਦੇਰ ਰਾਤ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ। ਰਾਤ ਨੂੰ ਹਨੇਰੀ ਦੇ ਨਾਲ-ਨਾਲ ਹੋਈ ਬਾਰਿਸ਼ ਨੇ ਲੋਕਾਂ ਨੂੰ ਰਾਹਤ ਦਿੱਤੀ ਹੈ। ਆਈਐਮਡੀ ਦੇ ਅਨੁਸਾਰ, ਤਾਜ਼ਾ ਪੱਛਮੀ ਗੜਬੜੀ ਨਾਲ ਉੱਤਰੀ ਖੇਤਰ ਵਿੱਚ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਦਿੱਲੀ ਵਿੱਚ ਅੱਜ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਤੂਫਾਨ ਦੀ ਵੀ ਸੰਭਾਵਨਾ ਹੈ।

ਸਕਾਈਮੇਟ ਵੈਦਰ ਦੇ ਅਨੁਸਾਰ ਅਗਲੇ 24 ਘੰਟਿਆਂ ਵਿੱਚ ਅਸਾਮ, ਮੇਘਾਲਿਆ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਅਤੇ ਕੁਝ ਥਾਵਾਂ ‘ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਦੱਖਣ-ਪੂਰਬੀ ਮੱਧ ਪ੍ਰਦੇਸ਼, ਵਿਦਰਭ ਦੇ ਕੁਝ ਹਿੱਸਿਆਂ, ਤੇਲੰਗਾਨਾ, ਛੱਤੀਸਗੜ੍ਹ, ਸਿੱਕਮ, ਉਪ-ਹਿਮਾਲੀਅਨ ਪੱਛਮੀ ਬੰਗਾਲ, ਦੱਖਣੀ ਉੜੀਸਾ ਅਤੇ ਛੱਤੀਸਗੜ੍ਹ ਦੇ ਕੁਝ ਹਿੱਸਿਆਂ, ਤੱਟਵਰਤੀ ਕਰਨਾਟਕ ਅਤੇ ਕੋਂਕਣ ਅਤੇ ਗੋਆ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਮੱਧ ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਦੱਖਣੀ ਗੁਜਰਾਤ, ਉੱਤਰੀ ਛੱਤੀਸਗੜ੍ਹ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਜੰਮੂ ਅਤੇ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਉੱਤਰਾਖੰਡ, ਰਾਇਲਸੀਮਾ, ਅੰਦਰੂਨੀ ਕਰਨਾਟਕ, ਬਿਹਾਰ, ਗੰਗਾ ਪੱਛਮੀ ਬੰਗਾਲ, ਉੱਤਰ ਪ੍ਰਦੇਸ਼, ਲਕਸ਼ਦੀਪ ਅਤੇ ਮੱਧ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਉੱਤਰ-ਪੱਛਮੀ ਰਾਜਸਥਾਨ ਵਿੱਚ ਗਰਜ ਅਤੇ ਧੂੜ ਭਰੀ ਹਨੇਰੀ ਦੀ ਸੰਭਾਵਨਾ ਹੈ।

Related posts

Pooja Hegde wraps up ‘Hai Jawani Toh Ishq Hona Hai’ first schedule

Gagan Oberoi

Punjab election 2022 : ਕਾਂਗਰਸ ਨੇ 13 ਨੁਕਾਤੀ ਮੈਨੀਫੈਸਟੋ ਕੀਤਾ ਜਾਰੀ, ਇਕ ਲੱਖ ਸਰਕਾਰੀ ਨੌਕਰੀ ਦਾ ਕੀਤਾ ਵਾਅਦਾ

Gagan Oberoi

ਡਿਪ੍ਰੈਸ਼ਨ ਦੂਰ ਕਰਨ ਦੇ ਬਹਾਨੇ ਪੋਲੈਂਡ ਦੀ ਕੁੜੀ ਨਾਲ ਅਸ਼ਲੀਲ ਹਰਕਤਾਂ, ਉਤਰਾਖੰਡ ਦੇ ਯਾਹੂ ਬਾਬਾ ਖਿਲਾਫ ਜਲੰਧਰ ‘ਚ ਕੇਸ ਦਰਜ

Gagan Oberoi

Leave a Comment