ਰੂਸ-ਯੂਕਰੇਨ ਯੁੱਧ ਹੁਣ ਆਪਣੇ ਸਿਖਰ ‘ਤੇ ਪਹੁੰਚ ਗਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ, ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਅਤੇ ਜਾਪਾਨੀ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਨਾਲ ਕਵਾਡ ਨੇਤਾਵਾਂ ਦੀ ਇੱਕ ਵਰਚੁਅਲ ਮੀਟਿੰਗ ਵਿੱਚ ਹਿੱਸਾ ਲੈਣਗੇ। ਵਿਦੇਸ਼ ਮੰਤਰਾਲੇ ਨੇ ਅੱਜ ਇਹ ਜਾਣਕਾਰੀ ਦਿੱਤੀ। ਜਾਣਕਾਰੀ ਮੁਤਾਬਕ ਇਹ ਸਾਰੇ ਨੇਤਾ ਅੱਜ ਰੂਸ-ਯੂਕਰੇਨ ਜੰਗ ‘ਤੇ ਵੀ ਚਰਚਾ ਕਰ ਸਕਦੇ ਹਨ। ਇਸ ਦੌਰਾਨ ਕੱਲ੍ਹ ਹੀ ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਲਈ ਰੂਸ ਦੇ ਰਾਸ਼ਟਰਪਤੀ ਨਾਲ ਗੱਲ ਕੀਤੀ ਹੈ।
ਤੁਹਾਨੂੰ ਦੱਸ ਦੇਈਏ ਕਿ ਇਸ ਬੈਠਕ ਦਾ ਮੁੱਖ ਮੁੱਦਾ ਇੰਡੋ-ਪੈਸੀਫਿਕ ‘ਚ ਵਿਕਾਸ ਹੋਵੇਗਾ। ਇਸ ਬਾਰੇ ਸਾਰੇ ਆਗੂ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰ ਸਕਦੇ ਹਨ। ਮੀਟਿੰਗ ਵਿੱਚ ਕਵਾਡ ਲੀਡਰਾਂ ਦੇ ਸਮਕਾਲੀ ਅਤੇ ਸਕਾਰਾਤਮਕ ਏਜੰਡੇ ਦੇ ਹਿੱਸੇ ਵਜੋਂ ਘੋਸ਼ਿਤ ਲੀਡਰਜ਼ ਇਨੀਸ਼ੀਏਟਿਵ ਨੂੰ ਲਾਗੂ ਕਰਨ ਦੇ ਯਤਨਾਂ ਦੀ ਵੀ ਸਮੀਖਿਆ ਕੀਤੀ ਜਾਵੇਗੀ।