ਭਾਰਤ ਵਿੱਚ ਹਰ ਸਾਲ 5 ਸਤੰਬਰ ਨੂੰ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਦੇਸ਼ ਦੇ ਪਹਿਲੇ ਉਪ ਰਾਸ਼ਟਰਪਤੀ ਡਾ: ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਯਾਦ ਕੀਤਾ ਜਾਂਦਾ ਹੈ। ਅੱਜ ਅਧਿਆਪਕ ਦਿਵਸ ਦੇ ਮੌਕੇ ‘ਤੇ ਪੀਐਮ ਮੋਦੀ ਨੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਅਤੇ ਲਿਖਿਆ ਕਿ ਅਧਿਆਪਕ ਦਿਵਸ ਦੀਆਂ ਮੁਬਾਰਕਾਂ, ਖਾਸ ਤੌਰ ‘ਤੇ ਉਨ੍ਹਾਂ ਸਾਰੇ ਮਿਹਨਤੀ ਅਧਿਆਪਕਾਂ ਨੂੰ ਜੋ ਨੌਜਵਾਨਾਂ ਦੇ ਮਨਾਂ ਵਿੱਚ ਸਿੱਖਿਆ ਦੀ ਖੁਸ਼ੀ ਫੈਲਾਉਂਦੇ ਹਨ। ਮੈਂ ਸਾਬਕਾ ਰਾਸ਼ਟਰਪਤੀ ਡਾ: ਰਾਧਾਕ੍ਰਿਸ਼ਨਨ ਨੂੰ ਵੀ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕਰਦਾ ਹਾਂ।
ਅਮਿਤ ਸ਼ਾਹ ਨੇ ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਕੀਤਾ ਯਾਦ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਅਧਿਆਪਕ ਦਿਵਸ ਮੌਕੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੱਤੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਲਿਖਿਆ ਹੈ ਕਿ ਅਧਿਆਪਕ ਆਪਣੇ ਗਿਆਨ ਨਾਲ ਨਾ ਸਿਰਫ਼ ਬੱਚਿਆਂ ਨੂੰ ਸਿੱਖਿਅਤ ਕਰਦਾ ਹੈ ਅਤੇ ਉਨ੍ਹਾਂ ਦਾ ਭਵਿੱਖ ਘੜਦਾ ਹੈ ਸਗੋਂ ਇਕ ਮਜ਼ਬੂਤ ਰਾਸ਼ਟਰ ਨੂੰ ਬਣਾਉਣ ਵਿੱਚ ਵੀ ਵਿਲੱਖਣ ਯੋਗਦਾਨ ਪਾਉਂਦਾ ਹੈ।ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਗੇ ਲਿਖਿਆ ਕਿ ਉੱਘੇ ਸਿੱਖਿਆ ਸ਼ਾਸਤਰੀ ਭਾਰਤ ਰਤਨ ਡਾ: ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦੇ ਜਨਮ ਦਿਨ ‘ਤੇ, ਉਨ੍ਹਾਂ ਨੂੰ ਪ੍ਰਣਾਮ ਕਰਦੇ ਹਾਂ ਅਤੇ ਸਾਰੇ ਮਿਹਨਤੀ ਅਧਿਆਪਕਾਂ ਨੂੰ ‘ਅਧਿਆਪਕ ਦਿਵਸ’ ਦੀਆਂ ਸ਼ੁਭਕਾਮਨਾਵਾਂ।
ਜੇਪੀ ਨੱਡਾ ਨੇ ਅਧਿਆਪਕ ਦਿਵਸ ਦੀ ਵਧਾਈ ਦਿੱਤੀ
ਇਸ ਦੇ ਨਾਲ ਹੀ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਵੀ ਅਧਿਆਪਕ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਸਾਬਕਾ ਰਾਸ਼ਟਰਪਤੀ ਅਤੇ ਮਹਾਨ ਸਿੱਖਿਆ ਸ਼ਾਸਤਰੀ, ਭਾਰਤ ਰਤਨ ਡਾ: ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦੇ ਜਨਮ ਦਿਨ ‘ਤੇ ਤੁਹਾਨੂੰ ਸਾਰਿਆਂ ਨੂੰ ਅਧਿਆਪਕ ਦਿਵਸ ਦੀਆਂ ਮੁਬਾਰਕਾਂ। ਸਿੱਖਿਆ ਦੇ ਮਹੱਤਵ ਨੂੰ ਸਰਵਉੱਚ ਰੱਖਣ ਵਾਲੇ ਡਾ: ਰਾਧਾਕ੍ਰਿਸ਼ਨਨ ਦਾ ਆਦਰਸ਼ ਜੀਵਨ, ਸਾਦੀ ਸ਼ਖ਼ਸੀਅਤ, ਸੇਵਾ ਭਾਵਨਾ ਅੱਜ ਵੀ ਸਾਨੂੰ ਪ੍ਰੇਰਨਾ ਦਿੰਦੀ ਹੈ।